For the best experience, open
https://m.punjabitribuneonline.com
on your mobile browser.
Advertisement

ਚੌਕੀ ਇੰਚਾਰਜ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

06:35 AM Oct 31, 2024 IST
ਚੌਕੀ ਇੰਚਾਰਜ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Advertisement

ਡਾ. ਹਿਮਾਂਸ਼ੂ ਸੂਦ
ਫਤਹਿਗੜ੍ਹ ਸਾਹਿਬ, 30 ਅਕਤੂਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਰਹਿੰਦ ਅਧੀਨ ਪੈਂਦੀ ਪੁਲੀਸ ਚੌਕੀ ਨਬੀਪੁਰ ਦੇ ਇੰਚਾਰਜ ਸਬ-ਇੰਸਪੈਕਟਰ ਮਨਦੀਪ ਸਿੰਘ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਨੀਤ ਕੁਮਾਰ ਵਾਸੀ ਲੁਧਿਆਣਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਨਬੀਪੁਰ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਮਨਦੀਪ ਸਿੰਘ ਉਸ ਦੀਆਂ ਦੋ ਪ੍ਰਾਈਵੇਟ ਐਂਬੂਲੈਂਸਾਂ ਛੱਡਣ ਬਦਲੇ 25 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ ਜੋ ਕਿ ਇੱਕ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ ਪਰ ਅਖ਼ੀਰ ਸੌਦਾ 20,000 ਰੁਪਏ ਵਿੱਚ ਤੈਅ ਹੋ ਗਿਆ। ਇਸ ਹਾਦਸੇ ਸਬੰਧੀ ਕੇਸ ਦਰਜ ਹੈ। ਪੁਲੀਸ ਅਧਿਕਾਰੀ ਪੰਜ ਹਜ਼ਾਰ ਰੁਪਏ ਪਹਿਲਾਂ ਹੀ ਲੈ ਚੁੱਕਾ ਸੀ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਮਗਰੋਂ ਵਿਜੀਲੈਂਸ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਜਾਲ ਵਿਛਾਇਆ। ਇਸ ਦੌਰਾਨ ਇਸ ਪੁਲੀਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਦੀ ਰਕਮ ਦੀ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਈਓਡਬਲਿਊ, ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Advertisement

Advertisement
Advertisement
Author Image

joginder kumar

View all posts

Advertisement