ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੌਕੀਦਾਰ ਯੂਨੀਅਨ ਨੇ ਹਰਿਆਣਾ ਦੀ ਤਰਜ਼ ’ਤੇ ਮਾਣ ਭੱਤਾ ਮੰਗਿਆ

08:50 AM Aug 21, 2024 IST
ਚੌਕੀਦਾਰ ਯੂਨੀਅਨ ਦੇ ਆਗੂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ। -ਫੋਟੋ:ਜਾਗੋਵਾਲ

ਪੱਤਰ ਪ੍ਰੇਰਕ
ਕਾਹਨੂੰਵਾਨ, 20 ਅਗਸਤ
ਸਥਾਨਕ ਸ਼ਹੀਦੀ ਪਾਰਕ ਵਿੱਚ ਚੌਕੀਦਾਰ ਯੂਨੀਅਨ ਦੀ ਇਕੱਤਰਤਾ ਦੌਰਾਨ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ। ਇਸ ਸਬੰਧੀ ਚੌਕੀਦਾਰ ਯੂਨੀਅਨ ਦੇ ਆਗੂ ਸ਼ੇਰ ਸਿੰਘ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਉਨ੍ਹਾਂ ਦੀ ਪ੍ਰਧਾਨਗੀ ਹੇਠ ਹੋਈ ਹੈ ਜਿਸ ਵਿੱਚ ਸੂਬਾ ਪ੍ਰਧਾਨ ਮਨੋਹਰ ਲਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਆਜ਼ਾਦ ਚੌਕੀਦਾਰਾਂ ਯੂਨੀਅਨ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਮਾਣ ਭੱਤਾ ਬਹੁਤ ਹੀ ਨਿਗੂਣਾ 1250 ਰੁਪਏ ਦਿੱਤਾ ਜਾਂਦਾ ਹੈ ਜਦੋਂ ਕਿ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਚੌਕੀਦਾਰਾਂ ਨੂੰ 11500 ਰੁਪਏ ਮਾਣ ਭੱਤਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਚੌਕੀਦਾਰਾਂ ਨੂੰ ਵੀ ਘੱਟੋ ਘੱਟ 11500 ਰੁਪਏ ਮਾਣ ਭੱਤਾ ਦਿੱਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਉਨ੍ਹਾਂ ਦੇ ਪਿਛਲੇ 7 ਸਾਲਾਂ ਤੋਂ ਰੁਕੇ ਹੋਏ ਬਕਾਏ ਵੀ ਜਾਰੀ ਕੀਤੇ ਜਾਣ ਅਤੇ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਕੀਤੀਆਂ ਜਾਣ। ਮੌਤ ਅਤੇ ਜਨਮ ਦਾ ਸਰਟੀਫਿਕੇਟ ਬਣਾਉਣ ਲਈ ਮੁੱਢਲਾ ਡੇਟਾ ਦਰਜ ਕਰਨ ਦੀ ਜ਼ਿੰਮੇਵਾਰੀ ਫਿਰ ਤੋਂ ਉਨ੍ਹਾਂ ਨੂੰ ਸੌਂਪੀ ਜਾਵੇ।
ਇਸ ਮੌਕੇ ਇਕੱਤਰਤਾ ਦੌਰਾਨ ਚੌਕੀਦਾਰ ਕਸ਼ਮੀਰ, ਚਮਨ ਲਾਲ, ਮਨੀਰ ਮਸੀਹ, ਤੁਫੈਲ, ਕਸ਼ਮੀਰ ਚੰਦ, ਪਿਆਰਾ ਲਾਲ, ਮੇਹਰ ਲਾਲ, ਸਰਦਾਰੀ ਲਾਲ ਤੇ ਸੁੱਚਾ ਸਿੰਘ ਆਦਿ ਨੇ ਵਿਚਾਰ ਰੱਖੇ।

Advertisement

Advertisement
Advertisement