ਕਰੋਨਾਵਾਇਰਸ: ਗੁਰਦਾਸਪੁਰ ’ਚ ਦੋ ਤੇ ਤਰਨ ਤਾਰਨ ’ਚ ਇੱਕ ਮਰੀਜ਼ ਦੀ ਮੌਤ
ਪੱਤਰ ਪ੍ਰੇਰਕ
ਗੁਰਦਾਸਪੁਰ, 26 ਜੁਲਾਈ
ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਕਰੋਨਾ ਪੀੜਤ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਇਹ ਮਰੀਜ਼ ਹੋਰਨਾਂ ਬਿਮਾਰੀਆਂ ਨਾਲ ਵੀ ਪੀੜਤ ਹੋਣ ਕਾਰਨ ਅੰਮ੍ਰਿਤਸਰ ’ਚ ਜੇਰੇ ਇਲਾਜ਼ ਸਨ।ਜਾਣਕਾਰੀ ਦੇ ਅਨੁਸਾਰ ਕਰੋਨਾ ਸੰਕਰਮਿਤ ਮ੍ਰਿਤਕ ਵਿਅਕਤੀ ਇੱਕ ਦੀਨਾਨਗਰ ਅਤੇ ਇੱਕ ਗੁਰਦਾਸਪੁਰ ਨਾਲ ਸਬੰਧਤ ਹੈ।
ਫਤਿਹਗੜ੍ਹ ਚੂੜੀਆਂ (ਪੱਤਰ ਪ੍ਰੇਰਕ): ਥਾਣਾ ਫਤਿਹਗੜ੍ਹ ਚੂੜੀਆਂ ਦੇ ਐੱਸਐੱਚਓ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਸਬੰਧੀ ਐੱਸਐੱਮਓ ਸੰਜੀਵ ਸੇਠੀ ਨੇ ਦੱਸਿਆ ਕਿ ਥਾਣਾ ਫਤਿਹਗੜ੍ਹ ਚੂੜੀਆਂ ਦੇ ਐੱਸਐੱਚਓ ਸੁਖਵਿੰਦਰ ਸਿੰਘ ਦੀ ਕੁੱਝ ਦਨਿਾਂ ਤੋਂ ਸਿਹਤ ਖਰਾਬ ਹੋਣ ਕਰਕੇ ਟੈਸਟ ਕਰਾਉਣ ’ਤੇ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।
ਹੁਸ਼ਿਆਰਪੁਰ ਪੱਤਰ ਪ੍ਰੇਰਕ): ਹੁਸ਼ਿਆਰਪੁਰ ’ਚ ਅੱਜ 42 ਕਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਉਣ ਨਾਲ ਹੁਣ ਜ਼ਿਲ੍ਹੇ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 503 ਹੋ ਗਈ ਹੈ। ਗੜ੍ਹਸ਼ੰਕਰ (ਪੱਤਰ ਪ੍ਰੇਰਕ):ਤਹਿਸੀਲ ਗੜ੍ਹਸ਼ੰਕਰ ਵਿੱਚ ਅੱਜ ਕਰੋਨਾ ਦੇ 9 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਸੱਤ ਮਾਮਲੇ ਸ਼ਹਿਰ ਦੇ ਵੱਖ ਵੱਖ ਵਾਰਡ ਨਾਲ ਸਬੰਧਤ ਹਨ ਜਦ ਕਿ ਇਕ ਮਰੀਜ਼ ਸੈਲਾ ਖੁਰਦ ਅਤੇ ਇਕ ਮਰੀਜ਼ ਪਿੰਡ ਪਦਰਾਣਾ ਦਾ ਵਸਨੀਕ ਹੈ। ਇਨ੍ਹਾਂ ਨਵੇਂ ਮਰੀਜ਼ਾਂ ਨਾਲ ਗੜ੍ਹਸ਼ੰਕਰ ਵਿੱਚ ਕਰੋਨਾ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 26 ਹੋ ਗਈ ਹੈ। ਅੱਜ ਆਈ ਰਿਪੋਰਟ ਅਨੁਸਾਰ ਮ੍ਰਿਤਕ ਦੀ ਪਤਨੀ ਅਤੇ ਪੁੱਤਰ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਜੂਸ ਭੰਡਾਰ ਦੇ ਮਾਲਕਾਂ ਨਾਲ ਸਬੰਧਤ ਪਰਿਵਾਰ ਦੀ ਇੱਕ ਔਰਤ ਵੀ ਪਾਜ਼ੇਟਿਵ ਆਈ ਹੈ।
ਤਰਨ ਤਾਰਨ, (ਪੱਤਰ ਪ੍ਰੇਰਕ): ਜਿਲ੍ਹੇ ਵਿੱਚ ਅੱਜ ਇਕ ਸ਼ੱਕੀ ਕਰੋਨਾ ਮਰੀਜ਼ ਦੀ ਮੌਤ ਗਈ ਹੈ ਜਿਸ ਨਾਲ ਜਿਲ੍ਹੇ ਵਿੱਚ ਇਸ ਭਿਆਨਕ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਛੇ ਹੋ ਗਈ ਹੈ| ਅੱਜ ਮਾਰੇ ਗਏ ਵਿਅਕਤੀ ਦੀ ਪਛਾਣ ਗੁਲਜ਼ਾਰ ਸਿੰਘ (75) ਵਾਸੀ ਮਨਿਆਲਾ ਜੈ ਸਿੰਘ ਦੇ ਤੌਰ ਤੇ ਕੀਤੀ ਗਈ ਹੈ।
ਦਸੂਹਾ (ਪੱਤਰ ਪ੍ਰੇਰਕ):ਇਥੋ ਦੇ ਨੇੜਲੇ ਪਿੰਡ ਉਸਮਾਨ ਸ਼ਹੀਦ ਵਿਖੇ 2 ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਣ ਮਗਰੋਂ ਲੋਕਾਂ ਵਿੱਚ ਡਰ ਦਾ ਮਾਹੋਲ ਹੈ। ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਣ ਮਗਰੋਂ ਪੀ.ਐਚ.ਸੀ ਮੰਡ ਪੰਧੇਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਐਸ.ਪੀ ਸਿੰਘ ਦੀ ਅਗਵਾਈ ਹੇਠ ਰੈਪਿਡ ਰਿਸਪੋਂਡ ਟੀਮ ਵੱਲੋਂ ਮਰੀਜ਼ਾਂ ਦੇ ਘਰਾਂ ਦਾ ਦੋਰਾ ਕੀਤਾ ਗਿਆ ਤੇ ਇਨ੍ਹਾਂ ਦੇ ਸੰਪਰਕ ਵਿੱਚ ਆਊਣ ਵਾਲਿਆਂ ਦੀ ਸੂਚੀ ਤਿਆਰ ਕੀਤੀ।
ਐੱਸਡੀਐੱਮ ਤੇ ਕਮਿਸ਼ਨਰ ਨੇ ਪਾਈ ਕਰੋਨਾ ’ਤੇ ਫਤਿਹ ਪਾਈ
ਹੁਸ਼ਿਆਰਪੁਰ(ਪੱਤਰ ਪ੍ਰੇਰਕ): ਜ਼ਿਲ੍ਹੇ ਦੇ ਦੋ ਪੀਸੀਐੱਸ ਅਧਿਕਾਰੀਆਂ ਨੇ ਕਰੋਨਾਵਾਇਰਸ ’ਤੇ ਫਤਹਿ ਪਾਉਂਦੇ ਹੋਏ ਆਪਣਾ ਕੁਆਰਟਾਈਨ ਸਮਾਂ ਪੂਰਾ ਕਰ ਲਿਆ ਹੈ ਅਤੇ ਸੋਮਵਾਰ ਨੂੰ ਉਹ ਆਪਣੀ ਡਿਊਟੀ ਸੰਭਾਲ ਰਹੇ ਹਨ। ਐੱਸਡੀਐੱਮ ਹੁਸ਼ਿਆਰਪੁਰ ਅਮਿਤ ਮਹਾਜਨ ਅਤੇ ਕਮਿਸ਼ਨਰ ਨਗਰ ਨਿਗਮ ਬਲਵੀਰ ਰਾਜ ਸਿੰਘ ਦਾ ਪਿਛਲੇ ਦਨਿੀਂ ਕਰੋਨਾ ਟੈਸਟ ਪਾਜ਼ੇਟਿਵ ਆਇਆ ਸੀ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਵੀ ਪਾਜ਼ੇਟਿਵ ਮਰੀਜ਼ ਹਨ,