ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚਰਚ ਬੇਅਦਬੀ ਮਾਮਲਾ: ਮੁੱਖ ਮੁਲਜ਼ਮ ਅਸਲੇ ਸਮੇਤ ਗ੍ਰਿਫ਼ਤਾਰ

08:30 AM Jun 10, 2024 IST
ਪੁਲੀਸ ਦੀ ਹਿਰਾਸਤ ਵਿੱਚ ਮੁਲਜ਼ਮ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 9 ਜੂਨ
ਤਰਨ ਤਾਰਨ ਵਿੱਚ ਸਾਲ 2022 ’ਚ ਵਾਪਰੀ ਚਰਚ ਬੇਅਦਬੀ ਦੀ ਘਟਨਾ ’ਚ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਖੁਫ਼ੀਆ ਸੂਚਨਾ ’ਤੇ ਕਾਰਵਾਈ ਕਰਦਿਆਂ ਜਸਵਿੰਦਰ ਸਿੰਘ ਉਰਫ਼ ਮੁਨਸ਼ੀ ਵਾਸੀ ਤਲਵੰਡੀ ਸ਼ੋਭਾ ਸਿੰਘ, ਜ਼ਿਲ੍ਹਾ ਤਰਨ ਤਾਰਨ ਨੂੰ ਗ੍ਰਿਫ਼ਤਾਰ ਕਰ ਕੇ ਇਸ ਮਾਮਲੇ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਹੈ। ਇਹ ਜਾਣਕਾਰੀ ਅੱਜ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਕੋਲੋਂ 9 ਐੱਮਐੱਮ ਦਾ ਪਿਸਤੌਲ, ਮੈਗਜ਼ੀਨ ਅਤੇ ਦੋ ਕਾਰਤੂਸ, ਇੱਕ ਮੋਟਰਸਾਈਕਲ ਅਤੇ ਇੱਕ ਮੋਬਾਈਲ ਵੀ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ 31 ਅਗਸਤ, 2022 ਨੂੰ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਠੱਕਰਪੁਰਾ ਦੀ ਚਰਚ ਵਿੱਚ ਚਾਰ ਅਣਪਛਾਤੇ ਵਿਅਕਤੀਆਂ ਨੇ ਭਗਵਾਨ ਯਸ਼ੂ ਤੇ ਮਾਤਾ ਮਰੀਅਮ ਦੀਆਂ ਮੂਰਤੀਆਂ ਦੀ ਭੰਨ-ਤੋੜ ਕੀਤੀ ਸੀ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾ ਦਿੱਤੀ ਸੀ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਜਸਵਿੰਦਰ ਮੁਨਸ਼ੀ ਨੇ ਖੁਲਾਸਾ ਕੀਤਾ ਕਿ ਅਗਸਤ 2022 ਵਿੱਚ ਉਸ ਨੇ ਆਪਣੇ ਸਾਥੀ ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਵਾਸੀ ਪਿੰਡ ਤੂਤ, ਤਰਨ ਤਾਰਨ ਅਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਚਰਚ ਵਿੱਚ ਬੇਅਦਬੀ ਕੀਤੀ ਸੀ ਅਤੇ ਪਾਦਰੀ ਦੀ ਕਾਰ ਨੂੰ ਵੀ ਅੱਗ ਲਾ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ। ਐੱਸਐੱਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਥਾਣਾ ਚਾਟੀਵਿੰਡ ਦੇ ਇਲਾਕੇ ਵਿੱਚ ਨਾਕਾ ਲਗਾ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਅਤੇ ਮੁਲਜ਼ਮ ਕੋਲੋਂ ਇੱਕ ਪਿਸਤੌਲ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਚਰਚ ਦੀ ਬੇਅਦਬੀ ਵਿੱਚ ਸ਼ਾਮਲ ਮੁਲਜ਼ਮ ਗੁਰਵਿੰਦਰ ਅਫ਼ਰੀਦੀ ਅਤੇ ਦੋ ਹੋਰ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲੀਸ ਵੱਲੋਂ ਛਾਪੇ ਮਾਰੇ ਜਾ ਰਹੇ ਹਨ।

Advertisement

Advertisement