For the best experience, open
https://m.punjabitribuneonline.com
on your mobile browser.
Advertisement

ਸੀਆਈਏ ਸਟਾਫ਼ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਪੰਜ ਮੁਲਜ਼ਮ ਕਾਬੂ

08:51 AM Sep 07, 2024 IST
ਸੀਆਈਏ ਸਟਾਫ਼ ਵੱਲੋਂ ਵੱਖ ਵੱਖ ਮਾਮਲਿਆਂ ਵਿੱਚ ਪੰਜ ਮੁਲਜ਼ਮ ਕਾਬੂ
ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੀ ਹੋਈ ਸੀਆਈਏ ਸਟਾਫ ਦੀ ਟੀਮ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 6 ਸਤੰਬਰ
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਦੋ ਵੱਖ-ਵੱਖ ਮਾਮਲਿਆਂ ਵਿੱਚ ਪੰਜ ਮੁਲਜ਼ਮਾਂ ਨੂੰ 110 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਚੰਨਪ੍ਰੀਤ ਸਿੰਘ, ਹਰਪਾਲ ਸਿੰਘ ਦੋਵੇਂ ਵਾਸੀ ਪਿੰਡ ਭਨਿਹਾਰੀ (ਸਿਰਸਾ), ਅਮਨਦੀਪ ਸਿੰਘ ਵਾਸੀ ਪਿੰਡ ਰਾਉਂਕੇ ਕਲਾਂ (ਮੋਗਾ), ਹਰਮਨਦੀਪ ਸਿੰਘ ਵਾਸੀ ਪਿੰਡ ਰਾਜੇਵਾਣਾ (ਮੋਗਾ) ਅਤੇ ਗੁਰਸੇਵਕ ਸਿੰਘ ਵਾਸੀ ਪਿੰਡ ਰੋਡਾ (ਮੋਗਾ) ਵਜੋਂ ਹੋਈ ਹੈ। ਮੁਲਜ਼ਮਾਂ ਦੀਆਂ ਦੋ ਕਾਰਾਂ ਵੀ ਜ਼ਬਤ ਕੀਤੀਆਂ ਹਨ।
ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਐੱਸਪੀ (ਡੀ) ਡਾ. ਜਯੋਤੀ ਯਾਦਵ, ਡੀਐਸਪੀ (ਡੀ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਅੰਬੇਡਕਰ ਲੇਬਰ ਯੂਨੀਅਨ ਪੰਜਾਬ, ਖਰੜ ਵਿੱਚ ਨਾਕਾਬੰਦੀ ’ਤੇ ਮੌਜੂਦ ਸੀ। ਪੁਲੀਸ ਨੇ ਚੈਕਿੰਗ ਦੌਰਾਨ ਇੱਕ ਕਾਰ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ 30 ਗਰਾਮ ਹੈਰੋਇਨ ਬਰਾਮਦ ਹੋਈ। ਇੰਜ ਹੀ ਸੀਆਈਏ ਸਟਾਫ ਦੀ ਟੀਮ ਨੇ ਗੁਰੂ ਤੇਗ ਬਹਾਦਰ ਨਗਰ ਖਰੜ ਮਾਰਕੀਟ ਨੇੜੇ ਨਾਕਾਬੰਦੀ ਦੌਰਾਨ ਇੱਕ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਨੂੰ ਰੋਕ ਕੇ ਚੈਕਿੰਗ ਕੀਤੀ ਗਈ ਤਾਂ 80 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਦੋਵੇਂ ਮਾਮਲਿਆਂ ਵਿੱਚ ਖਰੜ ਸਿਟੀ ਥਾਣੇ ਵਿੱਚ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਾਜ਼ਮ ਚੰਨਪ੍ਰੀਤ ਸਿੰਘ, ਹਰਪਾਲ ਸਿੰਘ, ਹਰਮਨਦੀਪ ਸਿੰਘ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛ-ਪੜਤਾਲ ਜਾਰੀ ਹੈ।

Advertisement
Advertisement
Author Image

sukhwinder singh

View all posts

Advertisement