For the best experience, open
https://m.punjabitribuneonline.com
on your mobile browser.
Advertisement

ਸੀਆਈਏ ਸਟਾਫ ਦੀ ਗੱਡੀ ਨੇ ਨੌਜਵਾਨਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ ਦੂਜਾ ਜ਼ਖ਼ਮੀ

09:56 AM May 13, 2025 IST
ਸੀਆਈਏ ਸਟਾਫ ਦੀ ਗੱਡੀ ਨੇ ਨੌਜਵਾਨਾਂ ਨੂੰ ਮਾਰੀ ਟੱਕਰ  ਇੱਕ ਦੀ ਮੌਤ ਦੂਜਾ ਜ਼ਖ਼ਮੀ
ਸੀਆਈਏ ਸਟਾਫ ਦੀ ਗੱਡੀ ਦੀ ਟੱਕਰ ਨਾਲ ਨੁਕਸਾਨਿਆ ਮੋਟਰਸਾਈਕਲ।
Advertisement

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 13 ਮਈ

Advertisement

ਸੀਆਈਏ ਸਟਾਫ ਫ਼ਰੀਦਕੋਟ ਦੀ ਗੱਡੀ ਵੱਲੋਂ ਦੇਰ ਰਾਤ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਮਾਰੀ ਟੱਕਰ ਇੱਕ ਦੀ ਮੌਤ ਹੋ ਗਈ ਜਦੋਂਕਿ ਦੂਜਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਸੀਆਈਏ ਸਟਾਫ ਫਰੀਦਕੋਟ ਦੀ ਗੱਡੀ ਦੋ ਨੌਜਵਾਨਾਂ ਦਾ ਪਿੱਛਾ ਕਰ ਰਹੀ ਸੀ।

Advertisement
Advertisement

ਸੂਚਨਾ ਅਨੁਸਾਰ ਸੀਆਈਏ ਸਟਾਫ ਨੇ ਨੌਜਵਾਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਜਿਸ ਵਿੱਚ ਭਲੂਰ ਦੇ ਨੌਜਵਾਨ ਦੀ ਮੌਤ ਹੋ ਗਈ ਹੈ ਦੂਸਰਾ ਨੌਜਵਾਨ ਗੁਰੂ ਗੋਬਿੰਦ ਸਿੰਘ ਕਾਲਜ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪਵਨਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਭਲੂਰ ਪਿੰਡ ਦਾ ਵਸਨੀਕ ਹੈ ਜਦੋਂਕਿ ਇਸੇ ਪਿੰਡ ਦਾ ਵਸਨੀਕ ਪ੍ਰਦੀਪ ਸਿੰਘ ਇਸ ਹਾਦਸੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੈ। ਜ਼ਿਲ੍ਹਾ ਪੁਲੀਸ ਨੇ ਇਸ ਘਟਨਾ ਬਾਰੇ ਅਜੇ ਤੱਕ ਆਪਣੀ ਕੋਈ ਪ੍ਰਤਿਕਿਰਿਆ ਨਹੀਂ ਦਿੱਤੀ ਹੈ।

Advertisement
Author Image

Advertisement