ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੋਕਸੋ ਮਾਮਲੇ ਵਿੱਚ ਸੀਆਈਡੀ ਵੱਲੋਂ ਯੇਦੀਯੁਰੱਪਾ ਨੂੰ ਨੋਟਿਸ

07:48 AM Jun 13, 2024 IST

ਬੰਗਲੂਰੂ, 12 ਜੂਨ
ਕਰਨਾਟਕ ਦੇ ਅਪਰਾਧਕ ਜਾਂਚ ਵਿਭਾਗ (ਸੀਆਈਡੀ) ਨੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਬੀਐੱਸ ਯੇਦੀਯੁਰੱਪਾ ਨੂੰ ਉਨ੍ਹਾਂ ਖ਼ਿਲਾਫ਼ ਦਰਜ ਪੋਕਸੋ ਮਾਮਲੇ ’ਚ ਨੋਟਿਸ ਜਾਰੀ ਕਰ ਕੇ ਜਾਂਚ ਲਈ ਪੇਸ਼ ਹੋਣ ਲਈ ਕਿਹਾ ਹੈ। ਸਾਬਕਾ ਮੁੱਖ ਮੰਤਰੀ ਦੇ ਕਰੀਬੀ ਸੂਤਰਾਂ ਨੇ ਦੱਸਿਆ ਕਿ ਯੇਦੀਯੁਰੱਪਾ ਫਿਲਹਾਲ ਦਿੱਲੀ ’ਚ ਹਨ। ਵਾਪਸ ਆਉਣ ਮਗਰੋਂ ਉਹ ਜਾਂਚ ’ਚ ਸ਼ਾਮਲ ਹੋਣਗੇ। ਪੁਲੀਸ ਮੁਤਾਬਕ ਯੇਦੀਯੁਰੱਪਾ ਖ਼ਿਲਾਫ਼ 17 ਸਾਲਾ ਬੱਚੀ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਬਾਲ ਜਿਨਸੀ ਅਪਰਾਧਾਂ ਦੀ ਸੁਰੱਖਿਆ (ਪੋਕਸੋ) ਐਕਟ ਅਤੇ ਆਈਪੀਸੀ ਦੀ ਧਾਰਾ 354ਏ (ਜਿਨਸੀ ਸ਼ੋਸ਼ਣ) ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਹਿਲਾ ਨੇ ਦੋਸ਼ ਲਾਇਆ ਸੀ ਕਿ ਯੇਦੀਯੁਰੱਪਾ ਨੇ ਇਸ ਸਾਲ 2 ਫਰਵਰੀ ਨੂੰ ਮੁਲਾਕਾਤ ਦੌਰਾਨ ਉਸ ਦੀ ਬੇਟੀ ਨਾਲ ਜਿਨਸੀ ਸ਼ੋਸ਼ਣ ਕੀਤਾ ਸੀ। ਯੇਦੀਯੁਰੱਪਾ (81) ਨੇ ਦੋਸ਼ ਨਕਾਰਦਿਆਂ ਕਿਹਾ ਹੈ ਕਿ ਉਹ ਕਾਨੂੰਨੀ ਲੜਾਈ ਲੜਨਗੇ। -ਪੀਟੀਆਈ

Advertisement

Advertisement
Advertisement