ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਕਿਯੂ ਉਗਰਾਹਾਂ ਵੱਲੋਂ ਖਰੀਦ ਅਧਿਕਾਰੀਆਂ ਦਾ ਘਿਰਾਓ

12:02 PM Nov 06, 2024 IST
ਬੱਟੜਿਆਣਾ ਦੀ ਅਨਾਜ ਮੰਡੀ ਵਿੱਚ ਘਿਰਾਓ ਦੌਰਾਨ ਸੰਬੋਧਨ ਕਰਦੇ ਹੋਏ ਕਿਸਾਨ ਆਗੂ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 5 ਨਵੰਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਲਾਕ ਦੇ ਪਿੰਡ ਬੱਟੜਿਆਣਾ ਦੀ ਅਨਾਜ ਮੰਡੀ ਵਿੱਚ ਅੱਜ ਇਕਾਈ ਪ੍ਰਧਾਨ ਬੇਅੰਤ ਸਿੰਘ ਦੀ ਅਗਵਾਈ ਹੇਠ ਮਾਰਕਫੈੱਡ ਦੇ ਮੈਨੇਜਰ ਬਲਜਿੰਦਰ ਸਿੰਘ ਅਤੇ ਮਾਰਕੀਟ ਕਮੇਟੀ ਦੇ ਇੰਸਪੈਕਟਰ ਜੋਰਾ ਸਿੰਘ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਬਲਾਕ ਆਗੂ ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ, ਹਰਜਿੰਦਰ ਸਿੰਘ ਘਰਾਚੋਂ, ਬਲਵਿੰਦਰ ਸਿੰਘ ਘਨੌੜ, ਗੁਰਚੇਤ ਸਿੰਘ ਭੱਟੀਵਾਲ, ਅਵਤਾਰ ਸਿੰਘ, ਦਰਬਾਰਾ ਸਿੰਘ ਜੱਗਾ ਸਿੰਘ ਅਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਚਾਰ ਦਿਨਾਂ ਤੋਂ ਅਨਾਜ ਮੰਡੀ ਬੱਟੜਿਆਣਾ ਵਿੱਚ ਕੋਈ ਅਧਿਕਾਰੀ ਝੋਨੇ ਦੀ ਖਰੀਦ ਕਰਨ ਲਈ ਨਹੀਂ ਪਹੁੰਚਿਆ,ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਿੰਨ ਘੰਟਿਆਂ ਤੋਂ ਬਾਅਦ ਥਾਣਾ ਭਵਾਨੀਗੜ੍ਹ ਦੇ ਇੰਚਾਰਜ ਇੰਸਪੈਕਟਰ ਗੁਰਨਾਮ ਸਿੰਘ ਅਤੇ ਘਰਾਚੋਂ ਚੌਂਕੀ ਦੇ ਇੰਚਾਰਜ ਕੁਲਵਿੰਦਰ ਸਿੰਘ ਦੀ ਹਾਜਰੀ ਵਿੱਚ ਖਰੀਦ ਅਧਿਕਾਰੀਆਂ ਵੱਲੋਂ ਰੋਜ਼ਾਨਾ ਖਰੀਦ ਕਰਨ ਦਾ ਭਰੋਸਾ ਦੇਣ ਉਪਰੰਤ ਦੇਰ ਸ਼ਾਮ ਘਿਰਾਓ ਸਮਾਪਤ ਕੀਤਾ ਗਿਆ।

Advertisement

Advertisement