ਅਕਾਲੀ ਦਲ ਦਾ ਸਰਕਲ ਪ੍ਰਧਾਨ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ
ਪੱਤਰ ਪ੍ਰੇਰਕ
ਬਨੂੜ, 29 ਸਤੰਬਰ
ਅਕਾਲੀ ਦਲ ਦੇ ਸਰਕਲ ਬਨੂੜ (ਦਿਹਾਤੀ) ਦੇ ਪ੍ਰਧਾਨ ਜਸਵੰਤ ਸਿੰਘ ਹੁਲਕਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪਿੰਡ ਹੁਲਕਾ ਵਿੱਚ ਕੀਤੀ ਭਰਵੀਂ ਇਕੱਤਰਤਾ ਮੌਕੇ ਅਕਾਲੀ ਆਗੂ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ। ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੀ ਰਾਜਪੁਰਾ ਹਲਕੇ ਦੀ ਵਿਧਾਇਕਾ ਨੀਨਾ ਮਿੱਤਲ ਨੇ ਜਸਵੰਤ ਸਿੰਘ ਹੁਲਕਾ ਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਪਾਰਟੀ ਵਿੱਚ ਪੂਰਾ ਸਤਿਕਾਰ ਦੇਣ ਦਾ ਐਲਾਨ ਕੀਤਾ। ਸ੍ਰੀ ਹੁਲਕਾ ਨੇ ਦੱਸਿਆ ਕਿ ਉਹ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਰੋਮੀ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਲਾਇਕ ਰਾਮ, ਨੰਬਰਦਾਰ ਗੁਰਮੇਲ ਸਿੰਘ, ਸ਼ਿਵਦੇਵ ਸਿੰਘ, ਉਜਾਗਰ ਸਿੰਘ, ਅਮਰਜੀਤ ਸਿੰਘ, ਜਗਤਾਰ ਸਿੰਘ ਫੌਜੀ ਆਦਿ ਵੀ ‘ਆਪ’ ’ਚ ਸ਼ਾਮਲ ਹੋਏ।
ਵਿਧਾਇਕਾ ਨੀਨਾ ਮਿੱਤਲ ਨੇ ਆਖਿਆ ਕਿ ਪੰਜਾਬ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕੰਮਾਂ ਨੂੰ ਵੇਖਦਿਆਂ ਵਿਰੋਧੀ ਪਾਰਟੀਆਂ ਦੇ ਕਾਰਕੁਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।