For the best experience, open
https://m.punjabitribuneonline.com
on your mobile browser.
Advertisement

ਗੜ੍ਹ ਰਾਜਸੀ ਖਾਨਦਾਨਾਂ ਦੇ ਨਹੀਂ, ਸਗੋਂ ਲੋਕਾਂ ਦੇ ਹੁੰਦੇ ਨੇ: ਖੁੱਡੀਆਂ

10:11 AM Apr 13, 2024 IST
ਗੜ੍ਹ ਰਾਜਸੀ ਖਾਨਦਾਨਾਂ ਦੇ ਨਹੀਂ  ਸਗੋਂ ਲੋਕਾਂ ਦੇ ਹੁੰਦੇ ਨੇ  ਖੁੱਡੀਆਂ
ਬੋਹਾ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਜਗਮੀਤ ਸਿੰਘ ਖੁਡੀਆਂ ਤੇ ਪ੍ਰਿੰਸੀਪਲ ਬੁੱਧਰਾਮ।
Advertisement

ਨਰੰਜਣ ਸਿੰਘ ਬੋਹਾ
ਬੋਹਾ, 12 ਅਪਰੈਲ
ਲੋਕ ਸਭਾ ਹਲਕਾ ਬਠਿੰਡਾ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਇੱਥੇ ਵਰਕਰ ਮੀਟਿੰਗ ਕੀਤੀ ਗਈ। ਇੱਥੇ ਇੱਥ ਪੈਲੇਸ ਵਿੱਚ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਖੁੱਡੀਆਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਪਿੱਛਲੇ ਦੋ ਸਾਲਾਂ ਵਿਚ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ’ਤੇ ਪਾਇਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਵਿੱਚ ਸਰਕਾਰਾਂ 1952 ਤੋਂ ਬਣਦੀਆਂ ਆ ਰਹੀਆਂ ਹਨ ਪਰ ਦਿੱਲੀ ਤੇ ਪੰਜਾਬ ਵਿੱਚ ਬਣੀਆਂ ‘ਆਪ’ ਦੀਆਂ ਸਰਕਾਰਾਂ ਸਿਆਸੀ ਖਾਨਦਾਨਾਂ ਦੀ ਬਜਾਇ ਲੋਕਾਂ ਦੀਆਂ ਸਰਕਾਰਾਂ ਹਨ। ਉਨ੍ਹਾਂ ਕਿਹਾ ਕਿ ਸਿਆਸੀ ਗੜ੍ਹ ਖ਼ਾਸ ਖਾਨਦਾਨਾਂ ਦੇ ਨਹੀਂ, ਸਗੋਂ ਲੋਕਾਂ ਦੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕ ਸਮਰਥਨ ਦੇ ਬਲਬੂਤੇ ’ਤੇ ਹੀ ਉਹ ਗਿਆਰਾਂ ਵਾਰ ਵਿਧਾਇਕ ਤੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੇ ਗੜ੍ਹ ਸਮਝੇ ਜਾਂਦੇ ਖੇਤਰ ਤੋਂ ਹਰਾਉਣ ਵਿਚ ਸਫ਼ਲ ਰਹੇ ਸਨ।
ਪਾਰਟੀ ਦੇ ਕਾਰਜ਼ਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸ੍ਰੀ ਖੁੱਡੀਆਂ ਭਾਰੀ ਬਹੁਮਤ ਨਾਲ ਜਿੱਤਣਗੇ। ਉਨ੍ਹਾਂ ਕਿਹਾਂ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਦਾ ਟੀਚਾ ਪੂਰਾ ਹੋਣ ਤੋਂ ਬਾਅਦ ਕੋਈ ਵੀ ਕੇਂਦਰੀ ਸਰਕਾਰ ਪੰਜਾਬ ਦੇ ਹੱਕਾਂ ’ਤੇ ਡਾਕਾ ਨਹੀਂ ਮਾਰ ਸਕੇਗੀ।
ਇਸ ਸਮੇਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਮਾਰਕਿਟ ਕਮੇਟੀ ਬੋਹਾ ਦੇ ਚੇਅਰਮੈਨ ਰਣਜੀਤ ਸਿੰਘ ਫ਼ਰੀਦਕੇ, ਮਾਰਕਿਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਸਤੀਸ਼ ਸਿੰਗਲਾ, ਸਹਿਕਾਰੀ ਬੈਂਕ ਦੇ ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਕਮਲਜੀਤ ਸਿੰਘ ਬਾਵਾ ਆਦਿ ਵੀ ਹਾਜ਼ਰ ਸਨ।

Advertisement

‘ਭਾਜਪਾ ਦਾ 400 ਸੀਟਾਂ ਜਿੱਤਣ ਦਾ ਸੁਫ਼ਨਾ ਪੂਰਾ ਨਹੀਂ ਹੋਣਾ’

ਬਰੇਟਾ (ਸਤ ਪ੍ਰਕਾਸ਼ ਸਿੰਗਲਾ): ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਅਣ-ਐਲਾਨੀ ਐਮਰਜੈਂਸੀ ਲਾਗੂ ਕਰ ਕੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਇਸ ਕਾਰਵਾਈ ਨੇ ਇੰਦਰਾ ਗਾਂਧੀ ਦੇ ਐਮਰਜੈਂਸੀ ਵਾਲੇ ਦੌਰ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਇਸ ਧੱਕੇਸ਼ਾਹੀ ਦਾ ਜਵਾਬ ਲੋਕ ਸਭਾ ਚੋਣਾਂ ਸਮੇਂ ਲੋਕ ਆਪਣੀ ਵੋਟ ਨਾਲ ਦੇਣਗੇ। ਸ੍ਰੀ ਖੁੱਡੀਆਂ ਨੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ 400 ਤੋਂ ਵੱਧ ਸੀਟਾਂ ਲੈਣ ਦੇ ਸੁਫ਼ਨੇ ਲੈ ਰਹੀ ਹੈ ਜੋ ਪੂਰੇ ਨਹੀਂ ਹੋਣੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਕੁਰਬਾਨੀਆਂ ਨਾਲ ਵੋਟ ਦਾ ਅਧਿਕਾਰ ਮਿਲਿਆ ਹੈ, ਪਰ ਜੇ ਭਾਜਪਾ ਸੱਤਾ ਵਿੱਚ ਆਈ ਤਾਂ ਇਸ ਅਧਿਕਾਰ ਨੂੰ ਖੋਹ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਠਿੰਡਾ ਸੀਟ ਤੋਂ ਬਾਦਲਾਂ ਖ਼ਿਲਾਫ਼ ਜਿੱਤ ਨੂੰ ਲੋਕਾਂ ਦਾ ਸਾਥ ਸੰਭਵ ਬਣਾ ਸਕਦਾ ਹੈ। ਇਸ ਸਮੇਂ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਵਿਧਾਇਕ ਬੁੱਧਰਾਮ, ਵਿਧਾਇਕ ਐਡਵੋਕੇਟ ਵਰਿੰਦਰ ਗੋਇਲ, ਚੇਅਰਮੈਨ ਚਮਕੌਰ ਸਿੰਘ ਖੁਡਾਲ ਵੀ ਮੌਜੂਦ ਸਨ।

Advertisement
Author Image

joginder kumar

View all posts

Advertisement
Advertisement
×