ਦੇਸ਼ ਵਾਸੀ ‘ਹਰ ਘਰ ਤਿਰੰਗਾ’ ਮੁਹਿੰਮ ਵਿਚ ਵਧ ਚੜ੍ਹ ਕੇ ਹਿੱਸਾ ਲੈਣ :ਗ੍ਰਹਿ ਮੰਤਰੀ
ਨਵੀਂ ਦਿੱਲੀ, 3 ਅਗਸਤ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਵਾਸੀਆਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਵਿਚ ਹਿੱਸਾ ਲੈਂਦਿਆਂ 9 ਅਗਸਤ ਤੋਂ 15 ਅਗਸਤ ਤੱਕ ਘਰਾਂ ’ਤੇ ਤਿਰੰਗਾ ਲਹਿਰਾਉਣ ਅਤੇ ਸੈਲਫ਼ੀ ਅਪਲੋਡ ਕਰਨ ਦੀ ਅਪੀਲ ਕੀਤੀ ਹੈ। ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ‘ਹਰ ਘਰ ਤਿਰੰਗਾ’ ਮੁਹਿੰਮ ਪਿਛਲੇ ਦੋ ਸਾਲਾਂ ਵਿੱਚ ਰਾਸ਼ਟਰੀ ਅੰਦੋਲਨ ਦੇ ਰੂਪ ਵਿੱਚ ਉੱਭਰ ਕੇ ਆਈ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰੇ ਨਾਗਰਿਕਾਂ ਨੂੰ ਅਪੀਲ ਕਰਦਾ ਹਾਂ ਇਸ ਮੁਹਿੰਮ ਨੂੰ ਹੋਰ ਅੱਗੇ ਵਧਾਉਣ ਲਈ ਉਹ ਵਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੀ ਫੋਟੋ ‘ਹਰ ਘਰ ਤਿਰੰਗਾ’ ਵੈੱਬਸਾਈਟ ’ਤੇ ਸਾਂਝੀ ਕਰਨ।
ਬੀਤੀ 28 ਜੁਲਾਈ ਨੂੰ 112ਵੇਂ ‘ਮਨ ਕੀ ਬਾਤ’ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸਾਰੇ ਭਾਰਤੀਆਂ ਨੂੰ ਸੁਤੰਤਰਤਾ ਦਿਵਸ ਮਨਾਉਣ ਲਈ ‘ਹਰ ਘਰ ਤਿਰੰਗਾ’ ਮੁਹਿੰਮ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਕੌਮੀ ਝੰਡੇ ਨਾਲ ਸੈਲਫੀ ਲੈਣ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕਰਨ ਦੇ ਵਧ ਰਹੇ ਰੁਝਾਨ ਬਾਰੇ ਵੀ ਚਰਚਾ ਕੀਤੀ ਸੀ। -ਆਈਏਐੱਨਐੱਸ
ਸੁਣੋ ‘ਮਨ ਕੀ ਬਾਤ’ ਲੜੀ ਦਾ 112 ਵਾਂ ਪ੍ਰੋਗਰਾਮ...