ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤ ’ਚ ਰਹਿੰਦੇ ਕਿਸੇ ਮੁਸਲਮਾਨ ਦੀ ਨਾਗਰਿਕਤਾ ਨਹੀਂ ਹੋਵੇਗੀ ਖ਼ਤਮ: ਰਾਜਨਾਥ

08:06 AM Apr 04, 2024 IST
ਰੈਲੀ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਸਨਮਾਨ ਕਰਦੇ ਹੋਏ ਭਾਜਪਾ ਕਾਰਕੁਨ। -ਫੋਟੋ: ਪੀਟੀਆਈ

ਗਾਜ਼ੀਆਬਾਦ, 3 ਅਪਰੈਲ

Advertisement

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਧਿਰਾਂ ’ਤੇ ਨਾਗਰਿਕਤਾ (ਸੋਧ) ਕਾਨੂੰਨ (ਸੀਏਏ) ਬਾਰੇ ਭਰਮ ਫੈਲਾਉਣ ਦਾ ਦੋਸ਼ ਲਾਉਂਦਿਆਂ ਅੱਜ ਕਿਹਾ ਕਿ ਭਾਰਤ ਵਿੱਚ ਰਹਿ ਰਹੇ ਮੁਸਲਿਮ ਭਾਈਚਾਰੇ ਦੇ ਕਿਸੇ ਮੈਂਬਰ ਦੀ ਨਾਗਰਿਕਤਾ ਖ਼ਤਮ ਨਹੀਂ ਹੋਵੇਗੀ। ਰਾਜਨਾਥ ਨੇ ਪੱਛਮੀ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਭਾਜਪਾ ਉਮੀਦਵਾਰ ਅਤੁਲ ਗਰਗ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਜਾਤ-ਪਾਤ ਅਤੇ ਧਰਮ ਆਧਾਰਿਤ ਸਿਆਸਤ ਨਹੀਂ ਕਰਦੀ ਸਗੋਂ ਦੇਸ਼ ਉਸਾਰੀ ਲਈ ਕੰਮ ਕਰਦੀ ਹੈ। ਉਨ੍ਹਾਂ ਕਿਹਾ, ‘‘ਅਸੀਂ ਕਿਹਾ ਸੀ ਕਿ ਜੇਕਰ ਸਾਡੀ ਸਰਕਾਰ ਆਈ ਤਾਂ ਅਸੀਂ ਨਾਗਰਿਕਤਾ ਕਾਨੂੰਨ ਬਣਾਵਾਂਗੇ। ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਗ੍ਰਹਿ ਮੰਤਰੀ (2014 ਵਿੱਚ) ਬਣਨ ਮਗਰੋਂ ਮੈਂ ਇਸ ਪ੍ਰਕਿਰਿਆ ’ਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਸੀ। ਹਾਲਾਂਕਿ, ਇਹ ਬਿੱਲ ਲੋਕ ਸਭਾ ਵਿੱਚ ਪਾਸ ਹੋ ਗਿਆ ਸੀ ਪਰ ਰਾਜ ਸਭਾ ਵਿੱਚ ਸਪਸ਼ਟ ਬਹੁਮੱਤ ਨਾ ਹੋਣ ਕਾਰਨ ਪਾਸ ਨਹੀਂ ਹੋ ਸਕਿਆ।’’ ਉਨ੍ਹਾਂ ਕਿਹਾ ਕਿ ਬਾਅਦ ਵਿੱਚ ਅਮਿਤ ਸ਼ਾਹ ਨੇ ਗ੍ਰਹਿ ਮੰਤਰੀ ਬਣਨ ਮਗਰੋਂ ਇਹ ਜ਼ਿੰਮੇਵਾਰੀ ਸੰਭਾਲੀ ਅਤੇ ਸੰਸਦ ਦੇ ਦੋਹਾਂ ਸਦਨਾਂ ਵਿੱਚ ਬਿੱਲ ਨੂੰ ਬਹੁਮੱਤ ਨਾਲ ਪਾਸ ਕਰਵਾਇਆ। ਇਸ ਦੌਰਾਨ ਰੱਖਿਆ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਰੂਸ, ਯੂਕਰੇਨ ਅਤੇ ਅਮਰੀਕਾ ਦੇ ਆਗੂਆਂ ਨਾਲ ਗੱਲਬਾਤ ਕਰ ਕੇ ਯੂਕਰੇਨ ਵਿੱਚ ਫਸੇ 22,500 ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਵਾਪਸ ਲਿਆਂਦਾ ਹੈ ਜਦੋਂਕਿ ਦੁਨੀਆਂ ਦਾ ਹੋਰ ਕੋਈ ਆਗੂ ਅਜਿਹਾ ਨਹੀਂ ਕਰ ਸਕਿਆ। ਉਨ੍ਹਾਂ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਭਾਰਤ ਦਾ ਵੱਕਾਰ ਵਧਣ ’ਤੇ ਮੋਦੀ ਦੀ ਸ਼ਲਾਘਾ ਵੀ ਕੀਤੀ।
ਦੋ ਸਾਲਾਂ ਤੋਂ ਚੱਲ ਰਹੀ ਰੂਸ-ਯੂਕਰੇਨ ਜੰਗ ਦਾ ਜ਼ਿਕਰ ਕਰਦਿਆਂ ਰੱਖਿਆ ਮੰਤਰੀ ਨੇ ਕਿਹਾ, ‘‘ਯੂਕਰੇਨ ਵਿੱਚ ਲਗਪਗ 25000 ਭਾਰਤੀ ਵਿਦਿਆਰਥੀ ਪੜ੍ਹ ਰਹੇ ਸਨ। ਉਨ੍ਹਾਂ ਦੇ ਮਾਪਿਆਂ ਨੇ ਪ੍ਰਧਾਨ ਮੰਤਰੀ ਤੋਂ ਆਪਣੇ ਬੱਚਿਆਂ ਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਦੀ ਮੰਗ ਕੀਤੀ।’’ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਰੂਸ ਅਤੇ ਯੂਕਰੇਨ ਤੇ ਅਮਰੀਕਾ ਦੇ ਰਾਸ਼ਟਰਪਤੀਆਂ ਨਾਲ ਗੱਲਬਾਤ ਕੀਤੀ ਅਤੇ ਜੰਗ ਨੂੰ ਸਾਢੇ ਚਾਰ ਘੰਟੇ ਰੋਕ ਕੇ 22,500 ਭਾਰਤੀ ਵਿਦਿਆਰਥੀ ਯੂਕਰੇਨ ਤੋਂ ਸੁਰੱਖਿਅਤ ਵਾਪਸ ਲਿਆਂਦੇ। -ਪੀਟੀਆਈ

Advertisement
Advertisement