ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਟੂ ਵੱਲੋਂ ਸਮਾਰਟ ਬਜਿਲੀ ਮੀਟਰਾਂ ਦਾ ਵਿਰੋਧ

11:18 AM Nov 04, 2023 IST
ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਸੀਟੂ ਆਗੂ ਦਲਜੀਤ ਕੁਮਾਰ ਗੋਰਾ।

ਸੰਤੋਖ ਗਿੱਲ
ਰਾਏਕੋਟ, 3 ਨਵੰਬਰ
ਸੋਧੇ ਹੋਏ ਬਜਿਲੀ ਕਾਨੂੰਨ ਨੂੰ ਲਾਗੂ ਕਰਨ ਅਤੇ ਘਰੇਲੂ ਖਪਤ ਲਈ ਸਮਾਰਟ ਬਜਿਲੀ ਮੀਟਰ (ਚਿੱਪ ਵਾਲੇ ਮੀਟਰ) ਲਾਉਣ ਖ਼ਿਲਾਫ਼ ਸੀਟੂ ਨਾਲ ਸਬੰਧਤਿ ਵੱਖ-ਵੱਖ ਟਰੇਡ ਯੂਨੀਅਨਾਂ ਦੇ ਕਾਰਕੁਨਾਂ ਨੇ ਰਾਜ ਵਿਆਪੀ ਸੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਮੰਗ ਪੱਤਰ ਐੱਸ.ਡੀ.ਐੱਮ ਰਾਏਕੋਟ ਦੀ ਗੈਰ-ਮੌਜੂਦਗੀ ਵਿੱਚ ਤਹਿਸੀਲਦਾਰ ਰਾਏਕੋਟ ਵਿਸ਼ਵਜੀਤ ਸਿੰਘ ਸਿੱਧੂ ਨੂੰ ਸੌਂਪਿਆ।
ਇਸ ਤੋਂ ਪਹਿਲਾਂ ਤਹਿਸੀਲ ਦਫ਼ਤਰ ਸਾਹਮਣੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਨੇ ਕੇਂਦਰ ਸਰਕਾਰ ਉੱਪਰ ਵਾਅਦਾਖ਼ਿਲਾਫ਼ੀ ਕਰ ਕੇ ਚੋਰ ਮੋਰੀਆਂ ਰਾਹੀਂ ਸੋਧੇ ਹੋਏ ਬਜਿਲੀ ਕਾਨੂੰਨ ਨੂੰ ਲਾਗੂ ਕਰਨ ਦਾ ਦੋਸ਼ ਲਾਇਆ ਅਤੇ ਚਿੱਪ ਵਾਲੇ ਸਮਾਰਟ ਬਜਿਲੀ ਮੀਟਰ ਲਾਉਣ ਲਈ ਕਾਹਲੀ ਪਈ ਸੂਬੇ ਦੀ ਭਗਵੰਤ ਮਾਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਮਨਰੇਗਾ ਮਜ਼ਦੂਰ ਯੂਨੀਅਨ ਦੇ ਤਹਿਸੀਲ ਪ੍ਰਧਾਨ ਰੁਲਦਾ ਸਿੰਘ ਗੋਬਿੰਦਗੜ੍ਹ, ਟਾਈਪਿਸਟ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਗੋਬਿੰਦਗੜ੍ਹ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਤਹਿਸੀਲ ਪ੍ਰਧਾਨ ਬਲਜੀਤ ਕੌਰ ਨੇ ਸੂਬਾ ਸਰਕਾਰ ਵੱਲੋਂ 8 ਘੰਟੇ ਤੋਂ ਵਧਾ ਕੇ 12 ਘੰਟੇ ਦਿਹਾੜੀ ਕਰਨ ਵਿਰੁੱਧ ਸਰਕਾਰ ਦੀ ਨਿੰਦਾ ਕੀਤੀ। ਸੀਟੂ ਆਗੂਆਂ ਨੇ 17 ਨਵੰਬਰ ਨੂੰ ਪੰਜਾਬ ਦੇ ਕਿਰਤ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਧਰਨੇ ਵਿੱਚ ਸ਼ਮੂਲੀਅਤ ਦਾ ਸੱਦਾ ਦਿੱਤਾ ਅਤੇ 26 ਤੋਂ 28 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਚੰਡੀਗੜ੍ਹ ਮਹਾਂ-ਪੜਾਅ ਵਿੱਚ ਸ਼ਮੂਲੀਅਤ ਦਾ ਵੀ ਸੱਦਾ ਦਿੱਤਾ ਹੈ। ਬਾਅਦ ਵਿੱਚ ਚਿੱਪ ਵਾਲੇ ਮੀਟਰਾਂ ਖ਼ਿਲਾਫ਼ ਪਾਵਰਕੌਮ ਦੇ ਐੱਸ.ਡੀ.ਓ ਕੁਲਦੀਪ ਕੁਮਾਰ ਜੋਸ਼ੀ ਨੂੰ ਵੀ ਮੰਗ-ਪੱਤਰ ਦਿੱਤਾ ਗਿਆ। ਪੇਂਡੂ ਚੌਕੀਦਾਰ ਯੂਨੀਅਨ ਦੇ ਤਹਿਸੀਲ ਪ੍ਰਧਾਨ ਸ਼ਾਦੀ ਖ਼ਾਨ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement