ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਟੂ ਵੱਲੋਂ ਧਰਨਿਆਂ ਵਿੱਚ ਸ਼ਾਮਲ ਹੋਣ ਦਾ ਐਲਾਨ

08:01 AM Jun 29, 2024 IST
ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਮੌਕੇ ਸੀਟੂ ਆਗੂ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਜੂਨ
ਮਾਨਤਾ ਪ੍ਰਾਪਤ ਸੈੱਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਨਾਲ ਸਬੰਧਤ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ, ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ, ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਪੰਜਾਬ ਅਤੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਪੰਜਾਬ ਨੇ 2 ਜੁਲਾਈ ਨੂੰ ਲੇਬਰ ਕਮਿਸ਼ਨਰ ਅਤੇ 10 ਜੁਲਾਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਦਿੱਤੇ ਜਾ ਰਹੇ ਧਰਨਿਆਂ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਸੀਟੂ ਪੰਜਾਬ ਦੀ ਸੂਬਾ ਸਕੱਤਰ ਸੁਭਾਸ਼ ਰਾਣੀ, ਸਾਥੀ ਅਮਰਨਾਥ ਕੂੰਮਕਲਾਂ, ਸਾਥੀ ਰਾਮ ਲਾਲ ਜ਼ਿਲ੍ਹਾ ਕਨਵੀਨਰ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਹੀਂ ਇੱਕ ਮੰਗ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਗਿਆ ਹੈ। ਇਸ ਵਿੱਚ ਕੇਂਦਰ ਸਰਕਾਰ ਵੱਲੋਂ ਮਜ਼ਦੂਰਾਂ ਅਤੇ ਮਾਲਕਾਂ ਦੇ ਆਪਸੀ ਸਬੰਧਾਂ ਨੂੰ ਨਿਯਮਤ ਕਰਨ ਦੇ ਬਣੇ 29 ਕਿਰਤ ਕਾਨੂੰਨਾਂ ਨੂੰ ਖ਼ਤਮ ਕਰ ਕੇ ਬਣਾਏ ਕਾਰਪੋਰੇਟ ਪੱਖੀ 4 ਲੇਬਰ ਕੋਡਜ਼ ਨੂੰ ਰੱਦ ਕਰਨ, ਪੰਜਾਬ ਵਿੱਚ ਮਜ਼ਦੂਰਾਂ ਦੀਆਂ ਘੱਟੋ- ਘੱਟ ਉਜਰਤਾਂ ਨਵਿਆਣ ਦਾ ਅਮਲ ਫੌਰੀ ਤੌਰ ਤੇ ਕਰਨ, ਛਿਮਾਹੀ ਮਹਿੰਗਾਈ ਭੱਤਾ ਫੌਰੀ ਤੌਰ ਤੇ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।
ਸੀਟੂ ਆਗੂਆਂ ਸੁਭਾਸ਼ ਰਾਣੀ ਅਤੇ ਸਾਥੀ ਕੂੰਮਕਲਾਂ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਦੇ ਮਜ਼ਦੂਰ ਵਿਰੋਧੀ ਵਤੀਰੇ ਵਿਰੁੱਧ, ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਖੇਤ ਮਜ਼ਦੂਰਾਂ ਦੇ ਬਰਾਬਰ 430.70 ਪੈਸੇ ਕਰਨ, ਆਂਗਣਵਾੜੀ ਵਰਕਰਾਂ, ਹੈਲਪਰਾਂ ਦੀਆਂ ਮੰਗਾਂ ਮਨਵਾਉਣ ਲਈ 2 ਜੁਲਾਈ ਨੂੰ ਲੇਬਰ ਕਮਿਸ਼ਨਰ ਦੇ ਦਫਤਰ ਮੁਹਾਲੀ ਵਿੱਚ ਅਤੇ 10 ਜੁਲਾਈ ਨੂੰ ਲੁਧਿਆਣਾ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਧਰਨੇ ਵਿੱਚ ਵਰਕਰ ਵੱਡੀ ਗਿਣਤੀ ਵਿੱਚ ਪਹੁੰਚਣਗੇ। ਇਸ ਮੌਕੇ ਚਰਨ ਸਿੰਘ ਸੰਗੋਵਾਲ, ਆਸ਼ਾ ਰਾਣੀ, ਸੁਰਜੀਤ ਕੌਰ, ਅਮਰਜੀਤ ਕੌਰ, ਪਰਮਜੀਤ ਕੌਰ, ਹਰਜਿੰਦਰ ਕੌਰ, ਬਲਵਿੰਦਰ ਕੌਰ, ਇੰਦਰਜੀਤ ਕੌਰ, ਸ਼ਿੰਦਰਪਾਲ ਕੌਰ, ਕੁਲਦੀਪ ਕੌਰ ਅਤੇ ਬਿੰਦੂ ਹਾਜ਼ਰ ਸਨ।

Advertisement

Advertisement
Advertisement