For the best experience, open
https://m.punjabitribuneonline.com
on your mobile browser.
Advertisement

ਸਿਟੀ ਬਿਊਟੀਫੁੱਲ: ਮੌਨਸੂਨ ਸੀਜ਼ਨ ਲਈ ਪ੍ਰਬੰਧ ਫੁੱਲ

06:35 AM Jun 19, 2024 IST
ਸਿਟੀ ਬਿਊਟੀਫੁੱਲ  ਮੌਨਸੂਨ ਸੀਜ਼ਨ ਲਈ ਪ੍ਰਬੰਧ ਫੁੱਲ
ਮੀਟਿੰਗ ਦੌਰਾਨ ਚਰਚਾ ਕਰਦੇ ਹੋਏ ਨਿਗਮ ਕਮਿਸ਼ਨਰ ਅਨੰਦਿਤਾ ਮਿਤਰਾ ਅਤੇ ਨਿਗਮ ਅਧਿਕਾਰੀ।
Advertisement

ਮੁਕੇਸ਼ ਕੁਮਾਰ
ਚੰਡੀਗੜ੍ਹ, 18 ਜੂਨ
ਚੰਡੀਗੜ੍ਹ ਨਗਰ ਨਿਗਮ ਨੇ ਆਉਣ ਵਾਲੇ ਮੌਨਸੂਨ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਢੁੱਕਵੀਂ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਕਮਰ ਕੱਸ ਲਈ ਹੈ। ਨਗਰ ਨਿਗਮ ਕਮਿਸ਼ਨਰ ਅਨੰਦਿਤਾ ਮਿਤਰਾ ਨੇ ਮੰਗਲਵਾਰ ਨੂੰ ਨਿਗਮ ਦੇ ਸੀਨੀਅਰ ਅਧਿਕਾਰੀਆਂ ਅਤੇ ਪਬਲਿਕ ਹੈਲਥ, ਬੀਐਂਡਆਰ ਵਿੰਗ, ਸਿਹਤ ਵਿਭਾਗ (ਐੱਮਓਐੱਚ), ਬਾਗਬਾਨੀ ਵਿੰਗ, ਫਾਇਰ ਐਂਡ ਰੈਸਕਿਊ ਸਰਵਿਸਿਜ਼ ਅਤੇ ਬਿਜਲੀ ਵਿਭਾਗ ਦੇ ਇੰਜਨੀਅਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੌਨਸੂਨ ਦੌਰਾਨ ਸੰਭਾਵਿਤ ਖਤਰਿਆਂ ਨਾਲ ਨਜਿੱਠਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਹੜ੍ਹ ਤਿਆਰੀ ਯੋਜਨਾ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਮੌਨਸੂਨ ਤੋਂ ਪਹਿਲਾਂ ਦੀ ਸਫ਼ਾਈ ਅਤੇ ਰੱਖ-ਰਖਾਅ, ਵਿਸ਼ੇਸ਼ ਟੀਮਾਂ ਦੇ ਗਠਨ, 24/7 ਕੰਟਰੋਲ ਰੂਮ ਅਤੇ ਸਮਰਪਿਤ ਹੜ੍ਹ ਕੰਟਰੋਲ ਫੋਨ ਨੰਬਰਾਂ ਬਾਰੇ ਵਿਸਥਾਰ ਯੋਜਨਾਵਾਂ ’ਤੇ ਚਰਚਾ ਕੀਤੀ ਗਈ। ਕਮਿਸ਼ਨਰ ਅਨੰਦਿਤਾ ਮਿਤਰਾ ਨੇ ਅੱਗੇ ਦੱਸਿਆ ਕਿ ਬਰਸਾਤੀ ਪਾਣੀ ਦੀ ਨਿਕਾਸੀ ਲਈ ਸ਼ਹਿਰ ’ਚ ਤਕਰੀਬਨ 30,000 ਗਟਰਾਂ ਦੀ ਸਫ਼ਾਈ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਨੂੰ ਪੂਰਾ ਕਰਨ ਲਈ 20 ਜੂਨ ਦਾ ਟੀਚਾ ਮਿਥਿਆ ਗਿਆ ਹੈ। ਇਸ ਤੋਂ ਇਲਾਵਾ 18 ਸਮਰਪਿਤ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਸ਼ਾਮਲ ਹਨ। ਇਹ ਟੀਮਾਂ ਮੌਨਸੂਨ ਸੀਜ਼ਨ ਦੌਰਾਨ 24/7 ਤਾਇਨਾਤ ਰਹਿਣਗੀਆਂ। ਫਾਇਰ ਸਟੇਸ਼ਨਾਂ ਨੂੰ ਕੰਟਰੋਲ ਰੂਮ ਵਜੋਂ ਚੁਣਿਆ ਗਿਆ ਹੈ, ਜੋ ਕਿ ਮੌਨਸੂਨ ਸੀਜ਼ਨ ਦੌਰਾਨ 24/7 ਕੰਮ ਕਰਨਗੇ। ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਨਿਗਮ ਵੱਲੋਂ ਬਣਾਏ ਗਏ ਹਰੇਕ ਕੰਟਰੋਲ ਰੂਮ ਲਈ ਸਮਰਪਿਤ ਐਮਰਜੈਂਸੀ ਸੰਪਰਕ ਨੰਬਰ ਮੁਹੱਈਆ ਕਰਵਾਏ ਜਾਣਗੇ। ਇਨ੍ਹਾਂ ਨੰਬਰਾਂ ਨੂੰ ਜਨਤਕ ਅਤੇ ਸੋਸ਼ਲ ਮੀਡੀਆ ਰਾਹੀਂ ਵਿਆਪਕ ਤੌਰ ’ਤੇ ਨਸ਼ਰ ਕੀਤਾ ਜਾਵੇਗਾ।

Advertisement

ਚੰਡੀਗੜ੍ਹ ਪ੍ਰਸ਼ਾਸਨ ਵੀ ਨਿਕਾਸੀ ਪ੍ਰਬੰਧਾਂ ਲਈ ਚੌਕਸ ਹੋਇਆ

ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਨੇ ਆਉਣ ਵਾਲੇ ਮੌਨਸੂਨ ਸੀਜ਼ਨ ਦੀਆਂ ਤਿਆਰੀਆਂ ਦਾ ਮੁਲਾਂਕਣ ਕਰਨ ਅਤੇ ਸੰਭਾਵਿਤ ਹੜ੍ਹਾਂ ਦੀ ਸਮੱਸਿਆ ਦੌਰਾਨ ਨਿਕਾਸੀ ਪ੍ਰਬੰਧਾਂ ਸਬੰਧੀ ਯੂਟੀ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਰਮਾ ਨੇ ਜੁਲਾਈ 2023 ਦੇ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਅਜਿਹੀ ਸਥਿਤ ਮੁੜ ਤੋਂ ਪੈਦਾ ਹੋਣ ਤੇ ਨਗਰ ਨਿਗਮ, ਇੰਜਨੀਅਰਿੰਗ ਵਿਭਾਗ, ਜੰਗਲਾਤ ਵਿਭਾਗ, ਆਫ਼ਤ ਪ੍ਰਬੰਧਨ ਵਿਭਾਗ ਅਤੇ ਟਰੈਫ਼ਿਕ ਪੁਲੀਸ ਸਮੇਤ ਸਾਰੇ ਸਬੰਧਤ ਵਿਭਾਗਾਂ ਵੱਲੋਂ ਯੋਜਨਾਬੰਦੀ ਕਰਨ ਅਤੇ ਤੁਰੰਤ ਅਮਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਸ਼ਹਿਰ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਹੜ੍ਹਾਂ ਵਰਗੀਆਂ ਸਮੱਸਿਆਵਾਂ ਨੂੰ ਰੋਕਣ ਲਈ ਸ਼ਹਿਰ ਦੀਆਂ ਤਿੰਨੋਂ ਕੁਦਰਤੀ ਡਰੇਨਾਂ - ਸੁਖਨਾ ਚੋਅ, ਐੱਨ ਚੋਅ ਅਤੇ ਪਟਿਆਲਾ ਕੀ ਰਾਓ ਚੋਅ ਦੀ ਸਫਾਈ ਦਾ ਕੰਮ ਚੱਲ ਰਿਹਾ ਹੈ ਜੋ 30 ਜੂਨ ਤੱਕ ਪੂਰਾ ਕਰ ਲਿਆ ਜਾਵੇਗਾ।

Advertisement

Advertisement
Author Image

joginder kumar

View all posts

Advertisement