For the best experience, open
https://m.punjabitribuneonline.com
on your mobile browser.
Advertisement

ਮੀਂਹ ਕਾਰਨ ਸਿਟੀ ਬਿਊਟੀਫੁੱਲ ਹੋਇਆ ਜਲ-ਥਲ

06:42 AM Mar 04, 2024 IST
ਮੀਂਹ ਕਾਰਨ ਸਿਟੀ ਬਿਊਟੀਫੁੱਲ ਹੋਇਆ ਜਲ ਥਲ
ਚੱਡੀਗੜ੍ਹ ਦੇ ਸੈਕਟਰ-35 ਦੀ ਸੜਕ ’ਤੇ ਭਰੇ ਪਾਣੀ ’ਚੋਂ ਲੰਘਦੀ ਹੋਈ ਇੱਕ ਕਾਰ। -ਫੋਟੋ: ਨਿਤਿਨ ਮਿੱਤਲ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਮਾਰਚ
ਪਹਾੜੀ ਇਲਾਕੇ ਵਿੱਚ 2-3 ਦਿਨਾਂ ਤੋਂ ਹੋ ਰਹੀ ਗੜੇਮਾਰੀ ਤੇ ਮੀਂਹ ਤੋਂ ਬਾਅਦ ਮੈਦਾਨੀ ਇਲਾਕਿਆਂ ਵਿੱਚ ਪੈ ਰਹੇ ਮੀਂਹ ਨੇ ਮੁੜ ਕੰਬਣੀ ਛੇੜ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਦੁਪਹਿਰ ਸਮੇਂ ਪਏ ਮੀਂਹ ਨੇ ਸ਼ਹਿਰ ਨੂੰ ਜਲਥਲ ਕਰ ਕੇ ਰੱਖ ਦਿੱਤਾ ਹੈ। ਸ਼ਹਿਰ ਦੀਆਂ ਸੜਕਾਂ ਪਾਣੀ ਵਿੱਚ ਡੁੱਬ ਗਈਆਂ, ਜਿਸ ਕਰਕੇ ਲੋਕਾਂ ਨੂੰ ਸੜਕਾਂ ਤੋਂ ਗੁਜਰਨਾ ਮੁਸ਼ਕਲ ਹੋ ਗਿਆ ਹੈ। ਸਿਟੀ ਬਿਊਟੀਫੁੱਲ ’ਚ 36 ਘੰਟਿਆਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਅਤੇ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਘਰ ਬੈਠਣ ਲਈ ਮਜਬੂਰ ਕਰ ਦਿੱਤਾ ਹੈ। ਮੀਂਹ ਕਰ ਕੇ ਪਾਰਾ ਆਮ ਨਾਲੋਂ 7 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ 24 ਘੰਟਿਆਂ ਦੌਰਾਨ 15.2 ਐੱਮਐੱਮ ਮੀਂਹ ਪਿਆ ਹੈ ਪਰ ਠੰਢੀਆਂ ਹਵਾਵਾਂ ਨੇ ਮੁੜ ਲੋਕਾਂ ਨੂੰ ਗਰਮ ਕੱਪੜੇ ਪਾਉਣ ਲਈ ਮਜਬੂਰ ਕਰ ਦਿੱਤਾ ਹੈ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 18.7 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਆਮ ਨਾਲੋਂ 6.4 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਹੈ। ਜਦਕਿ ਘੱਟ ਤੋਂ ਘੱਟ ਤਾਪਮਾਨ 15.6 ਡਿਗਰੀ ਦਰਜ ਕੀਤਾ ਗਿਆ ਹੈ ਕਿ ਆਮ ਦੇ ਬਰਾਬਰ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਅਗਲੇ ਦਿਨਾਂ ਵਿੱਚ ਮੌਸਮ ਸਾਫ ਪਰ ਹਲਕੀ ਬਦਲਵਾਈ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਅਚਾਨਕ ਆਏ ਮੌਸਮ ਵਿੱਚ ਬਦਲਾਅ ਨੇ ਲੋਕਾਂ ਨੂੰ ਮੁੜ ਕੰਬਣੀ ਛੇੜ ਕੇ ਰੱਖ ਦਿੱਤੀ ਹੈ।

Advertisement

Advertisement
Author Image

sanam grng

View all posts

Advertisement
Advertisement
×