ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਹੌਲ ਖਰਾਬ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਸ਼ਹਿਰ ਵਾਸੀ: ਵਿਧਾਇਕ ਸੌਂਦ

10:34 AM Aug 24, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 23 ਅਗਸਤ
ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਾਚੀਨ ਸ਼ਿਵਪੁਰੀ ਮੰਦਰ ਵਿੱਚ ਚੋਰੀ ਅਤੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਹਫ਼ਤੇ ਅੰਦਰ ਗ੍ਰਿਫ਼ਤਾਰ ਕਰਨ ’ਤੇ ਜਿੱਥੇ ਪੁਲੀਸ ਦੀ ਸ਼ਲਾਘਾ ਕੀਤੀ ਹੈ, ਉੱਥੇ ਹੀ ਘਟਨਾ ਵਾਲੇ ਦਿਨ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਨੂੰ ਤਾੜਨਾ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਘਟਨਾ ਵਾਲੇ ਦਿਨ ਇਹ ਮਾਮਲਾ ਤੁਰੰਤ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਜਿਨ੍ਹਾਂ ਇਸ ਨੂੰ ਹੱਲ ਕਰ ਲਈ ਡੀਜੀਪੀ ਨੂੰ ਆਦੇਸ਼ ਜਾਰੀ ਕੀਤੇ ਸਨ। ਪੁਲੀਸ ਨੇ ਹਫ਼ਤੇ ਅੰਦਰ ਮਸਲਾ ਹੱਲ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿਧਾਇਕ ਸੌਂਦ ਨੇ ਕਿਹਾ ਕਿ ਚਾਂਦੀ ਦੇ ਲਾਲਚ ਵਿੱਚ ਮੁਲਜ਼ਮਾਂ ਵੱਲੋਂ ਜੁਰਮ ਕੀਤਾ ਗਿਆ ਹੈ ਜਿਨ੍ਹਾਂ ਨੂੰ ਕਾਨੂੰਨ ਅਨੁਸਾਰ ਜਲਦ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਘਟਨਾ ਵਾਲੇ ਦਿਨ ਕੁਝ ਆਗੂਆਂ ਨੇ ਆਪਣੀ ਲੀਡਰੀ ਚਮਕਾਉਣ ਲਈ ਘਟਨਾ ਨੂੰ ਫ਼ਿਰਕਾਪ੍ਰਸਤੀ ਦੀ ਰੰਗਤ ਦੇਣ ਦਾ ਯਤਨ ਕੀਤਾ ਜੋ ਨਿੰਦਣਯੋਗ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਮਾਹੌਲ ਖਰਾਬ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਧਰਮਿੰਦਰ ਸਿੰਘ ਰੂਪਰਾਏ, ਐਡਵੋਕੇਟ ਜਸਵਿੰਦਰ ਲੋਟੇ, ਮਨਜੀਤ ਸੌਂਦ, ਮਲਕੀਤ ਸਿੰਘ ਤੇ ਗੁਰਦੀਪ ਮਸ਼ਾਲ ਆਦਿ ਹਾਜ਼ਰ ਸਨ।

Advertisement

Advertisement
Advertisement