ਮੰਗਤਿਆਂ ਤੋਂ ਦੂਰ ਰਹਿਣ ਸ਼ਹਿਰ ਵਾਸੀ: ਚੰਡੀਗੜ੍ਹ ਪ੍ਰਸ਼ਾਸਨ
01:45 PM Jul 26, 2020 IST
ਆਤਿਸ਼ ਗੁਪਤਾ
ਚੰਡੀਗੜ੍ਹ, 26 ਜੁਲਾਈ
Advertisement
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕਰੋਨਾ ਦੇ ਵਧ ਰਹੇ ਮਰੀਜ਼ਾਂ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿਚਲੇ ਚੌਕਾਂ ’ਤੇ ਮੰਗਤਿਆਂ ਨੂੰ ਭੀਖ ਨਾ ਦੇਣ ਦੀ ਅਪੀਲ ਕੀਤੀ ਹੈ। ਇਸ ਬਾਰੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ ਚੌਕਾਂ ਵਿੱਚ ਮੰਗਤੇ ਕਰੋਨਾ ਫੈਲਾਉਣ ਵਾਲੇ ਹੋ ਸਕਦੇ ਹਨ। ਇਸ ਲਈ ਉਨ੍ਹਾਂ ਤੋਂ ਦੂਰ ਰਹੋ। ਉਨ੍ਹਾਂ ਸਪਸ਼ਟ ਕੀਤਾ ਕਿ ਪ੍ਰਸ਼ਾਸਨ ਵੱਲੋਂ ਮੰਗਤਿਆਂ ਨੂੰ ਸ਼ੈਲਟਰ ਹੋਮ ਭੇਜਿਆ ਜਾਂਦਾ ਹੈ ਪਰ ਇਹ ਉਥੋਂ ਭੱਜ ਜਾਂਦੇ ਹਨ।
Advertisement
Advertisement