ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਵਰੇਜ ਓਵਰਫਲੋਅ ਹੋਣ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

07:13 AM Jul 10, 2024 IST
ਰੂਪਨਗਰ ਦੀਆਂ ਗਲੀਆਂ ’ਚ ਭਰਿਆ ਹੋਇਆ ਸੀਵਰੇਜ ਦਾ ਪਾਣੀ।

ਜਗਮੋਹਨ ਸਿੰਘ
ਰੂਪਨਗਰ, 9 ਜੁਲਾਈ
ਸ਼ਹਿਰ ਅੰਦਰ ਦਾਖ਼ਲ ਹੁੰਦਿਆਂ ਹੀ ਨਗਰ ਕੌਂਸਲ ਦੇ ਦਫ਼ਤਰ ਨਜ਼ਦੀਕ ਸੀਵਰੇਜ ਦੀ ਲਾਈਨ ਬੈਠਣ ਕਾਰਨ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਸ ਕਾਰਨ ਪੁਲ ਬਾਜ਼ਾਰ ਦੇ ਮੈਨਹੋਲ ਓਵਰਫਲੋਅ ਹੋ ਗਏ ਤੇ ਸੀਵਰੇਜ ਦਾ ਪਾਣੀ ਗਲੀਆਂ ਵਿੱਚ ਭਰ ਗਿਆ ਹੈ।
ਇਸ ਸਬੰਧੀ ਮਹਿੰਦਰ ਸਿੰਘ, ਪੰਕਜ ਢੱਲ, ਸਰਬਜੀਤ ਸਿੰਘ ਤੇ ਮਦਨ ਕੁਮਾਰ ਆਦਿ ਦੁਕਾਨਦਾਰਾਂ ਨੇ ਦੱਸਿਆ ਕਿ ਪਿਛਲੇ ਹਫ਼ਤੇ ਤੋਂ ਪੈਦਾ ਹੋਈ ਇਸ ਸਮੱਸਿਆ ਦਾ ਹਾਲੇ ਤੱਕ ਸੀਵਰੇਜ ਅਤੇ ਵਾਟਰ ਸਪਲਾਈ ਵਿਭਾਗ ਰੂਪਨਗਰ ਜਾਂ ਨਗਰ ਕੌਂਸਲ ਵੱਲੋਂ ਕੋਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਤੋਂ ਸਰਹਿੰਦ ਨਹਿਰ ਦੇ ਪੁਲ ਤੋਂ ਚਾਰ ਪਹੀਆ ਵਾਹਨਾਂ ਦੀ ਆਵਾਜਾਈ ਬੰਦ ਕੀਤਾ ਹੈ, ਉਦੋਂ ਤੋਂ ਹੀ ਉਨ੍ਹਾਂ ਦਾ ਕਾਰੋਬਾਰ ਮੰਦਾ ਚੱਲ ਰਿਹਾ ਸੀ। ਹੁਣ ਰਹਿੰਦੀ ਕਸਰ ਸੀਵਰੇਜ ਨੇ ਕੱਢ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੀਵਰੇਜ ਦੇ ਪਾਣੀ ਦੀ ਬਦਬੂ ਕਾਰਨ ਉਨ੍ਹਾਂ ਨੂੰ ਦੁਕਾਨਾਂ ਵਿੱਚ ਬੈਠਣਾ ਔਖਾ ਹੋ ਗਿਆ ਹੈ। ਇੱਥੇ ਗਾਹਕਾਂ ਦੀ ਆਮਦ ਵੀ ਘਟ ਗਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਇੱਕ-ਦੋ ਦਿਨਾਂ ’ਚ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਉਹ ਕੌਂਸਲ ਦਫ਼ਤਰ ਅੱਗੇ ਪੱਕਾ ਧਰਨਾ ਲਗਾਉਣਗੇ।

Advertisement

ਮੁਰੰਮਤ ਕਰਵਾਉਣਾ ਨਗਰ ਕੌਂਸਲ ਦੀ ਜ਼ਿੰਮੇਵਾਰੀ: ਐਕਸੀਅਨ

ਸੀਵਰੇਜ ਅਤੇ ਵਾਟਰ ਸਪਲਾਈ ਵਿਭਾਗ ਰੂਪਨਗਰ ਦੇ ਐਕਸੀਅਨ ਪੰਕਜ ਜੈਨ ਨੇ ਕਿਹਾ ਕਿ ਸੀਵਰੇਜ ਲਾਈਨਾਂ ਦੀ ਮੁਰੰਮਤ ਦਾ ਕੰਮ ਨਗਰ ਕੌਂਸਲ ਦੀ ਜ਼ਿੰਮੇਵਾਰੀ ਹੈ।

ਸਮੱਸਿਆ ਜਲਦੀ ਹੱਲ ਕੀਤੀ ਜਾਵੇਗੀ: ਈਓ

ਨਗਰ ਕੌਂਸਲ ਰੂਪਨਗਰ ਦੇ ਕਾਰਜਸਾਧਕ ਅਫ਼ਸਰ ਅਸ਼ੋਕ ਕੁਮਾਰ ਨੇ ਭਰੋਸਾ ਦਿੱਤਾ ਕਿ ਇਸ ਸਮੱਸਿਆ ਦਾ ਜਲਦੀ ਹੀ ਹੱਲ ਕਰ ਦਿੱਤਾ ਜਾਵੇਗਾ।

Advertisement

Advertisement