For the best experience, open
https://m.punjabitribuneonline.com
on your mobile browser.
Advertisement

ਸਿਵਲ ਕੋਡ ਘੱਟ ਗਿਣਤੀ ਵਿਰੋਧੀ ਕਰਾਰ

02:52 PM Jun 30, 2023 IST
ਸਿਵਲ ਕੋਡ ਘੱਟ ਗਿਣਤੀ ਵਿਰੋਧੀ ਕਰਾਰ
Advertisement

ਨਿੱਜੀ ਪੱਤਰ ਪ੍ਰੇਰਕ

Advertisement

ਲੁਧਿਆਣਾ, 29 ਜੂਨ

ਸਿੱਖ ਆਗੂਆਂ ਨੇ ਦੇਸ਼ ਵਿੱਚ ਲਾਗੂ ਕੀਤੇ ਜਾ ਰਹੇ ਸਿਵਲ ਕੋਡ ਦੀ ਵਿਰੋਧਤਾ ਕੀਤੀ ਹੈ ਅਤੇ ਇਸ ਨੂੰ ਘੱਟ ਗਿਣਤੀ ਵਿਰੋਧੀ ਕਰਾਰ ਦਿੱਤਾ ਹੈ। ਆਗੂਆਂ ਨੇ ਕਿਹਾ,”ਇਸ ਸਿਵਲ ਕੋਡ ਰਾਹੀਂ ਮੋਦੀ ਸਰਕਾਰ ਮੋਬਤੰਤਰ ਨੂੰ ਸਰਕਾਰੀ ਮਾਨਤਾ ਦੇਣ ਦੀ ਤਿਆਰੀ ਕਰ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕੇਗਾ।” ਅੱਜ ਇੱਥੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਆਗੂਆਂ ਭਾਈ ਪਰਮਜੀਤ ਸਿੰਘ ਖਾਲਸਾ ਅਤੇ ਮੇਜਰ ਸਿੰਘ ਖਾਲਸਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਯੂਨੀਵਰਸਲ ਸਿਵਿਲ ਕੋਡ ਲਾਗੂ ਕਰਨ ਲਈ ਜ਼ੋਰ ਅਜ਼ਮਾਈ ਸ਼ੁਰੂ ਕਰ ਦਿੱਤੀ ਹੈ, ਜਿਸ ਦਾ ਮਤਲਬ ਭਾਰਤ ਵਿੱਚ ਰਹਿਣ ਵਾਲੇ ਹਰ ਨਾਗਰਿਕ ਲਈ ਇਕਸਾਰ ਇਕ ਸਮਾਨ ਕਾਨੂੰਨ ਹੋਣਾzwnj; ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਭਾਜਪਾ ਦੀ ਮੋਦੀ ਸਰਕਾਰ ਬਹੁਤ ਖਤਰਨਾਕ ਖੇਡ ਖੇਡਣ ਜਾ ਰਹੀ ਹੈ। ਮੋਦੀ ਸਰਕਾਰ ਘੱਟ ਗਿਣਤੀ ਕੌਮਾਂ ਦੀ ਹੋਂਦ, ਪਛਾਣ ਅਤੇ ਸੂਬਾਈ ਬੋਲੀਆਂ ਨੂੰ ਇਸ ਕਾਨੂੰਨ ਰਾਹੀਂ ਖਤਮ ਕਰਨ ਜਾ ਰਹੀ ਹੈ। ਉਨ੍ਹਾਂ ਘੱਟ ਗਿਣਤੀ ਕੌਮਾਂ ਨੂੰ ਇਸ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ।

ਸਿਵਲ ਕੋਡ ਫ਼ਿਰਕੂ ਕਤਾਰ-ਬੰਦੀ ਦੀ ਮਸ਼ਕ: ਦੱਤ

ਰਾਏਕੋਟ (ਨਿੱਜੀ ਪੱਤਰ ਪ੍ਰੇਰਕ): ਇਨਕਲਾਬੀ ਕੇਂਦਰ ਪੰਜਾਬ ਦੇ ਆਗੂਆਂ ਨਰਾਇਣ ਦੱਤ ਅਤੇ ਕੰਵਲਜੀਤ ਖੰਨਾ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਇਕਸਾਰ ਸਿਵਲ ਕੋਡ ਲਾਗੂ ਕਰਨ ਦੇ ਫ਼ਿਰਕੂ ਫਾਸ਼ੀ ਹੱਲੇ ਨੂੰ ਭਾਜਪਾ ਵੱਲੋਂ 2024 ਦੀਆਂ ਪਾਰਲੀਮਾਨੀ ਚੋਣਾਂ zwnj;ਜਿੱਤਣ ਲਈ ਫ਼ਿਰਕੂ ਕਤਾਰ-ਬੰਦੀ ਦੀ ਮਸ਼ਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਅਨੁਸਾਰ ਭਾਰਤ ਇੱਕ ਕੌਮ ਨਹੀਂ ਸਗੋਂ ਵੱਖ-ਵੱਖ ਕੌਮਾਂ ਦਾ ਸਮੂਹ ਹੈ, ਸੰਵਿਧਾਨ ਘੜਨ ਵਾਲਿਆਂ ਨੇ ਉਸ ਸਮੇਂ ਤਹਿ ਕੀਤਾ ਸੀ ਕਿ ਕਿਸੇ ਸਮੇਂ ਲੋੜ ਪੈਣ ‘ਤੇ ਗੰਭੀਰ ਵਿਚਾਰ ਚਰਚਾ ਕਰਨ ਦੀ ਲੋੜ ਹੋਵੇਗੀ। ਪਰ ਮੋਦੀ ਹਕੂਮਤ ਲੋਕ ਮੱਤ ਦੀ ਗੱਲ ਤਾਂ ਇੱਕ ਪਾਸੇ, ਸੰਸਦ ਵਿੱਚ ਬਹਿਸ ਕਰਾਉਣ ਦੀ ਵੀ ਲੋੜ ਨਹੀਂ ਸਮਝਦੀ।

Advertisement
Tags :
Advertisement
Advertisement
×