For the best experience, open
https://m.punjabitribuneonline.com
on your mobile browser.
Advertisement

ਸਿਵਲ ਹਸਪਤਾਲ ਮੁੜ ਸੁਰਖੀਆਂ ਵਿੱਚ ਆਇਆ

11:14 AM Apr 21, 2024 IST
ਸਿਵਲ ਹਸਪਤਾਲ ਮੁੜ ਸੁਰਖੀਆਂ ਵਿੱਚ ਆਇਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 20 ਅਪਰੈਲ
ਇੱਥੋਂ ਦਾ ਸਿਵਲ ਹਸਪਤਾਲ ਹਮੇਸ਼ਾ ਹੀ ਚਰਚਾ ਵਿੱਚ ਰਹਿੰਦਾ ਹੈ। ਇਸ ਵਾਰ ਤਾਂ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਖੁਦ ਸਟਿੰਗ ਅਪਰੇਸ਼ਨ ਕਰਕੇ ਹਸਪਤਾਲ ਦੇ ਮੁਲਾਜ਼ਮ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਸਬੰਧੀ ਪਰਦਾਫਾਸ਼ ਕੀਤਾ। ਜਾਣਕਾਰੀ ਅਨੁਸਾਰ ਸਿਵਲ ਸਰਜਨ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਹਸਪਤਾਲ ਵਿੱਚ 3 ਹਜ਼ਾਰ ਰੁਪਏ ਲੈ ਕੇ ਡੋਪ ਟੈਸਟ ਨੈਗੇਟਿਵ ਕਰਵਾਇਆ ਜਾਂਦਾ ਹੈ, ਜਿਸ ਵਿੱਚ ਲੈਬ ਟੈਕਨੀਸ਼ੀਅਨ ਸ਼ਾਮਲ ਹਨ। ਇਸ ਮਗਰੋਂ ਅੱਜ ਸਿਵਲ ਸਰਜਨ ਨੇ ਰੰਗੇ ਹੱਥੀਂ ਆਪਰੇਸ਼ਨ ਕਰਵਾ ਕੇ ਲੈਬ ਟੈਕਨੀਸ਼ੀਅਨ ਨੂੰ ਕਾਬੂ ਕੀਤਾ ਤੇ ਉਸ ਦੇ ਖ਼ਿਲਾਫ਼ ਪੁਲੀਸ ਅਤੇ ਸਿਹਤ ਵਿਭਾਗ ਨੂੰ ਕਾਰਵਾਈ ਲਈ ਲਿਖ ਦਿੱਤਾ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਲੁਧਿਆਣਾ ਵਿੱਚ ਉਨ੍ਹਾਂ ਕੋਲ ਇੱਕ ਵਿਅਕਤੀ ਨੇ ਸ਼ਿਕਾਇਤ ਕੀਤੀ ਸੀ ਕਿ ਅਸਲਾ ਲਾਈਸੈਂਸ ਬਣਵਾਉਣ ਲਈ ਜ਼ਰੂਰੀ ਡੋਪ ਟੈਸਟ ਨੂੰ ਨੈਗੇਟਿਵ ਦਿਖਾਉਣ ਲਈ ਹਸਪਤਾਲ ਵਿੱਚ ਪੈਸੇ ਲਏ ਜਾਂਦੇ ਹਨ। ਇਸ ਦੀ ਲਿਖਤੀ ਸ਼ਿਕਾਇਤ ਮਿਲਣ ਤੋਂ ਬਾਅਦ ਸਿਵਲ ਸਰਜਨ ਨੇ ਇੱਕ ਟੀਮ ਦਾ ਗਠਨ ਕੀਤਾ, ਜਿਸ ਨੇ ਲੈਬ ਟੈਕਨੀਸ਼ੀਅਨ ਨੂੰ 500 ਰੁਪਏ ਦੇ 6 ਨੋਟ ਦਿੱਤੇ। ਜਦੋਂ ਉਸ ਨੇ ਨੋਟ ਫੜੇ ਤਾਂ ਸਿਵਲ ਸਰਜਨ ਵੱਲੋਂ ਬਣਾਈ ਗਈ ਟੀਮ ਨੇ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਸਿਵਲ ਸਰਜਨ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਸ਼ਿਕਾਇਤ ਪੁਲੀਸ ਨੂੰ ਦੇ ਦਿੱਤੀ ਹੈ। ਨਾਲ ਹੀ ਵਿਭਾਗ ਨੂੰ ਵੀ ਉਸ ਖ਼ਿਲਾਫ਼ ਕਾਰਵਾਈ ਕਰਨ ਲਈ ਆਖ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਲੈਬ ਟੈਕਨੀਸ਼ੀਅਨ ਵੱਲੋਂ ਪਹਿਲਾਂ ਕਰਵਾਏ ਗਏ ਡੋਪ ਟੈਸਟਾਂ ਦੀ ਹੁਣ ਜਾਂਚ ਕੀਤੀ ਜਾਵੇਗੀ।

Advertisement

Advertisement
Author Image

sukhwinder singh

View all posts

Advertisement
Advertisement
×