ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਸੂਹਾ ਦਾ ਸਿਵਲ ਹਸਪਤਾਲ ਸਿਹਤ ਸਹੂਲਤਾਂ ਤੋਂ ਸੱਖਣਾ

06:40 AM Nov 21, 2023 IST
ਦਸੂਹਾ ਦੇ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ।

ਭਗਵਾਨ ਦਾਸ ਸੰਦਲ
ਦਸੂਹਾ, 20 ਨਵੰਬਰ
ਸਿਵਲ ਹਸਪਤਾਲ ਦਸੂਹਾ ਸਿਹਤ ਸਹੂਲਤਾਂ ਤੋਂ ਸੱਖਣਾ ਹੋਣ ਕਾਰਨ ਮਰੀਜ਼ਾਂ ਨੂੰ ਇਲਾਜ ਲਈ ਹੋਰ ਵੱਡੇ ਸ਼ਹਿਰਾਂ ਵਿੱਚ ਜਾ ਕੇ ਇਲਾਜ ਕਰਵਾਉਣ ਲਈ ਖੱਜਲ ਹੋਣਾ ਪੈਂਦਾ ਹੈ। ਜਾਣਕਾਰੀ ਮੁਤਾਬਕ ਹਸਪਤਾਲ ਵਿੱਚ ਸੀਟੀ ਸਕੈਨ ਮਸ਼ੀਨ, ਐਮਆਰਆਈ ਤੇ ਟਰੌਮਾ ਸੈਂਟਰ ਉਪਲੱਬਧ ਨਹੀਂ ਹੈ। ਇਸ ਤੋਂ ਇਲਾਵਾ ਵ੍ਹੀਲ ਚੇਅਰਾਂ ਦੀ ਵੱਡੇ ਪੱਧਰ ’ਤੇ ਘਾਟ ਅਤੇ ਅਲਟ੍ਰਾਸਾਂਊਡ ਮਸ਼ੀਨ ਦਾ ਵੀ ਜ਼ਿਆਦਾਤਰ ਖ਼ਰਾਬ ਰਹਿਣਾ ਹਸਪਤਾਲ ਦੇ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰਦਾ ਹੈ। ਬਹੁਤੇ ਰੋਗਾਂ ਦੇ ਇਲਾਜ ਦਾ ਪ੍ਰਬੰਧ ਨਾ ਹੋਣ ਕਾਰਨ ਮਰੀਜ਼ਾਂ ਨੂੰ ਰੈਫਰ ਕਰ ਦਿੱਤਾ ਜਾਂਦਾ ਹੈ। ਇਸ ਕਾਰਨ ਮਰੀਜ਼ ਪ੍ਰਾਈਵੇਟ ਹਸਪਤਾਲਾਂ ’ਚ ਮਹਿੰਗੇ ਭਾਅ ਦਾ ਇਲਾਜ ਕਰਵਾਉਣ ਲਈ ਮਜਬੂਰ ਹਨ।
ਸੂਤਰਾਂ ਮੁਤਾਬਕ ਹਸਪਤਾਲ ਤੋਂ ਔਸਤਨ ਹਰ ਮਹਿਨੇ ਸਵਾ ਸੌ ਤੋਂ ਵੱਧ ਮਰੀਜ਼ਾਂ ਨੂੰ ਹੁਸ਼ਿਆਰਪੁਰ, ਜਲੰਧਰ, ਲੁਧਿਆਣਾ ਤੇ ਚੰਡੀਗੜ੍ਹ ਦੇ ਵੱਡੇ ਹਸਪਤਾਲਾਂ ਵਿੱਚ ਰੈਫਰ ਕੀਤਾ ਜਾਂਦਾ ਹੈ। ਐਮਰਜੈਂਸੀ ਵਿੱਚ ਸਿਹਤ ਸਹੂਲਤਾਂ ਲਈ ਆਉਣ ਵਾਲੇ ਮਰੀਜ਼ਾਂ ਪ੍ਰਤੀ ਸਟਾਫ ਦੇ ਮਾੜੇ ਰਵੱਈਏ ਦੇ ਮਾਮਲੇ ਵੀ ਆਏ ਦਿਨ ਸਾਹਮਣੇ ਆਉਂਦੇ ਰਹਿੰਦੇ ਹਨ।

Advertisement

ਹਸਪਤਾਲ ਦੀ ਬਿਹਤਰੀ ਦੇ ਉਪਰਾਲੇ ਜਾਰੀ: ਘੁੰਮਣ

ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਕਿਹਾ ਕਿ ਸਿਵਲ ਹਸਪਤਾਲ ਨੂੰ ਅਤਿ-ਆਧੁਨਿਕ ਉਪਕਰਨਾਂ ਨਾਲ ਲੈਸ ਕਰਨ ਦੇ ਉਪਰਾਲੇ ਜਾਰੀ ਹਨ ਤਾਂ ਕਿ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਲਈ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਖੇਤਰ ਵੱਲ ਪਹਿਲ ਦੇ ਆਧਾਰ ’ਤੇ ਕੰਮ ਕੀਤਾ ਜਾ ਰਿਹਾ ਹੈ। ਸ੍ਰੀ ਘੁੰਮਣ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਇਸ ਵੱਲ ਧਿਆਨ ਹੀ ਨਹੀਂ ਜਿਸ ਕਾਰਨ ਥੋੜ੍ਹਾ ਸਮਾਂ ਲੱਗ ਰਿਹਾ ਹੈ।

ਅਮਲੇ ਦੇ ਰਵੱਈਏ ਦਾ ਨੋਟਿਸ ਲਿਆ ਜਾਵੇਗਾ: ਐੱਸਐੱਮਓ

ਐੱਸਐੱਮਓ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਹਸਪਤਾਲ ਦੇ ਸਟਾਫ ਨੂੰ ਮਰੀਜ਼ਾਂ ਨਾਲ ਚੰਗੇ ਰਵੱਈਏ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ, ਫਿਰ ਵੀ ਉਹ ਇਸ ਦਾ ਗੰਭੀਰ ਨੋਟਿਸ ਲੈਣਗੇ।

Advertisement

Advertisement