ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਪੂਰਥਲਾ ਵਿੱਚ ਸਿਵਲ-ਮਿਲਟਰੀ ਮੈਡੀਕਲ ਕੈਂਪ ਲੱਗਾ

08:28 AM Jan 09, 2025 IST
ਮੈਡੀਕਲ ਕੈਂਪ ਮੌਕੇ ਡੀਸੀ ਅਮਿਤ ਕੁਮਾਰ ਪੰਚਾਲ, ਬ੍ਰਿਗੇਡੀਅਰ ਰਾਹੁਲ ਯਾਦਵ ਤੇ ਹੋਰ।

ਜਸਬੀਰ ਸਿੰਘ ਚਾਨਾ
ਕਪੂਰਥਲਾ, 8 ਜਨਵਰੀ
ਜ਼ਿਲਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਤੇ 58 ਆਰਮਡ ਬੀਡੀਈ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਸਿਵਲ ਮਿਲਟਰੀ ਮੈਡੀਕਲ ਕੈਂਪ ਸਬ ਡਿਵੀਜ਼ਨਲ ਹਸਪਤਾਲ ਸੁਲਤਾਨਪੁਰ ਲੋਧੀ ਵਿੱਚ ਲਗਾਇਆ ਗਿਆ। ਇਸ ਮੌਕੇ ਡੀਸੀ ਅਮਿਤ ਕੁਮਾਰ ਪੰਚਾਲ ਤੇ ਬ੍ਰਿਗੇਡੀਅਰ ਰਾਹੁਲ ਯਾਦਵ ਵੱਲੋਂ ਕੈਂਪ ਦਾ ਉਦਘਾਟਨ ਕੀਤਾ ਗਿਆ। ਕੈਂਪ ਦੌਰਾਨ 561 ਮਰੀਜ਼ਾਂ ਨੇ ਇਲਾਜ ਦੀ ਸਹੂਲਤ ਪ੍ਰਾਪਤ ਕੀਤੀ। ਇਸ ਮੌਕੇ ਸਿਹਤ ਵਿਭਾਗ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਸਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰਦਰਸ਼ਨੀ ਵੀ ਲਾਈ ਗਈ। ਇਸ ਮੌਕੇ ਸੈਲਫੀ ਪੁਆਇੰਟ ਵੀ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ ਡੀਸੀ ਅਮਿਤ ਕੁਮਾਰ ਪੰਚਾਲ, ਬ੍ਰਿਗੇਡੀਅਰ ਰਾਹੁਲ ਯਾਦਵ ਤੇ ਮੇਜਰ ਜੀ ਐੱਸ ਗਿੱਲ ਵੱਲੋਂ ਸਾਬਕਾ ਫ਼ੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ ਗਿਆ। ਮਿਲਟਰੀ ਹਸਪਤਾਲ ਕਪੂਰਥਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਦਲੀਪ ਵੱਲੋਂ ਆਪਣੇ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਐੱਸਡੀਐੱਮ ਅਪਰਨਾ, ਡੀਐੱਫਪੀਓ ਡਾ. ਅਸ਼ੋਕ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਡੀ.ਪੀ ਸਿੰਘ, ਐੱਸਐੱਮਓ ਸਰਵਿੰਦਰ ਸਿੰਘ ਸੇਠੀ, ਐੱਸਐੱਮਓ ਡਾ. ਰੁਪਿੰਦਰ ਕੌਰ ਤੇ ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ ਹਾਜ਼ਰ ਸਨ।

Advertisement

Advertisement