ਸਿਵਲ ਸਰਜਨ ਵੱਲੋਂ ਸਿਹਤ ਅਧਿਕਾਰੀਆਂ ਨਾਲ ਮੀਟਿੰਗ
07:12 AM Jun 13, 2024 IST
ਮਾਨਸਾ:
Advertisement
ਮਾਨਸਾ ਦੇ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਰਾਸ਼ਟਰੀਆ ਬਾਲ ਸੁਰੱਖਿਆ ਕਾਰਿਆਕ੍ਰਮ ਰਾਹੀਂ ਸਕੂਲਾਂ ਦੇ ਬੱਚਿਆਂ ਦਾ ਸਮੇਂ ਸਮੇਂ ’ਤੇ ਚੈਕਅੱਪ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਅਧੀਨ ਬੱਚਿਆਂ ਵਿੱਚ ਪਾਏ ਜਾਣ ਵਾਲੇ ਜਮਾਂਦਰੂ ਨੁਕਸ ਦੀਆਂ 31 ਕਿਸਮ ਦੀਆਂ ਬਿਮਾਰੀਆਂ ਦਾ ਇਲਾਜ ਬਿਲਕੁਲ ਮੁਫ਼ਤ ਕਰਵਾਇਆ ਜਾਂਦਾ ਹੈ। ਉਹ ਅੱਜ ਇਥੇ ਰਾਸ਼ਟਰੀ ਬਾਲ ਸੁਰੱਖਿਆ ਕਾਰਿਅਕ੍ਰਮ ਪ੍ਰੋਗਰਾਮ ਤਹਿਤ ਸਿਹਤ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਅਨੀਮੀਆ ਮੁਕਤ ਭਾਰਤ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਅਨੀਮੀਆ ਤੋਂ ਬਚਾਉਣ ਲਈ ਜੋ ਆਇਰਨ ਫੋਲਿਕ ਐਸਿਡ (ਵੀਫਸ) ਦੀਆਂ ਗੋਲੀਆਂ ਮੁਹੱਈਆ ਕਰਾਵਾਈਆਂ ਜਾਂਦੀਆਂ ਹਨ, ਉਨ੍ਹਾਂ ਨੂੰ ਬੱਚਿਆਂ ਤੱਕ ਛੁੱਟੀਆਂ ਵਿੱਚ ਵੀ ਪਹੁੰਚਾ ਕੇ ਖੁਆਣੀਆਂ ਯਕੀਨੀ ਬਣਾਈਆ ਜਾਣ। ਉਨ੍ਹਾਂ ਸਮੂਹ ਟੀਮਾਂ ਨੂੰ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਦੀ ਕੌਂਸਲਿੰਗ ਕਰਨ ਲਈ ਕਿਹਾ ਤਾਂ ਜੋ ਅੱਲ੍ਹੜ ਉਮਰ ਵਿੱਚ ਉਹ ਕਿਸੇ ਵੀ ਬਿਮਾਰੀ ਜਾਂ ਨਸ਼ੇ ਦਾ ਸ਼ਿਕਾਰ ਨਾ ਹੋਣ। -ਪੱਤਰ ਪ੍ਰੇਰਕ
Advertisement
Advertisement
Related News
Advertisement