ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਵਲ ਸਰਜਨ ਵੱਲੋਂ ਮੈਡੀਕਲ ਅਫਸਰਾਂ ਨਾਲ ਮੀਟਿੰਗ

05:58 AM Apr 28, 2024 IST
ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਮੈਡੀਕਲ ਅਫਸਰਾਂ ਨਾਲ ਮੀਟਿੰਗ ਕਰਦੇ ਹੋਏ। ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 27 ਅਪਰੈਲ
ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੱਲੋਂ ਸਮੂਹ ਜ਼ਿਲ੍ਹਾ ਸਿਹਤ ਪ੍ਰੋਗਰਾਮ ਅਫਸਰਾਂ, ਵੱਖ-ਵੱਖ ਸਿਹਤ ਸੰਸਥਾਵਾਂ ਸੀਨੀਅਰ ਮੈਡੀਕਲ ਅਫਸਰਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਨਾਲ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਕਾਨਫਰੰਸ ਹਾਲ ਵਿੱਚ ਮੀਟਿੰਗ ਕੀਤੀ ਗਈ। ਇਸ ਦੌਰਾਨ ਕਲੀਨਿਕਾਂ ਦੇ ਕੰਮ ਦੀ ਸਮੀਖਿਆ ਕੀਤੀ ਗਈ।
ਉਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਜਿਨ੍ਹਾਂ ਦਾ ਹੱਲ ਸਬੰਧਿਤ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰ ਅਤੇ ਸੀਨੀਅਰ ਮੈਡੀਕਲ ਅਫਸਰ ਨੂੰ ਕਰਨ ਲਈ ਕਿਹਾ ਗਿਆ। ਉਨ੍ਹਾਂ ਹਦਾਇਤ ਕੀਤੀ ਕਿ ਆਮ ਆਦਮੀ ਕਲੀਨਿਕਾਂ ’ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਸਾਰੇ ਡਾਕਟਰਾਂ ਨੂੰ ਮਰੀਜ਼ਾਂ ਦੀ ਜਾਂਚ ਕਰਦੇ ਸਮੇਂ ਪੂਰਾ ਧਿਆਨ ਅਤੇ ਸਮਾਂ ਦੇਣ ਬਾਰੇ ਵੀ ਕਿਹਾ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਚਨਾ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਐੱਸ.ਜੇ. ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗੋਇਲ ਹਾਜ਼ਰ ਸਨ।

Advertisement

Advertisement
Advertisement