ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਦਾ ਦੌਰਾ
ਜਸਵੰਤ ਜੱਸ
ਫਰੀਦਕੋਟ, 26 ਦਸੰਬਰ
ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਅਤੇ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ। ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਨ ਸਮੇਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਦੀ ਸਥਿਤੀ ਦਾ ਮੁਲਾਂਕਣ ਕੀਤਾ। ਡਾ. ਕੱਕੜ ਨੇ ਸਾਫ-ਸਫਾਈ ਅਤੇ ਮਰੀਜ਼ਾਂ ਲਈ ਸਿਹਤ ਸੇਵਾਵਾਂ ਵਿੱਚ ਸੁਧਾਰ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸਾਫ ਸਫਾਈ ਅਤੇ ਜਨਤਕ ਸਹੂਲਤਾਂ ਉੱਚੇ ਦਰਜੇ ਦੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਹਸਪਤਾਲ ਦੇ ਲੇਬਰ ਰੂਮ, ਨਵੇਂ ਜਨਮੇ ਬੱਚਿਆਂ ਦੀ ਦੇਖਭਾਲ ਵਿੰਗ, ਲੈਬੋਰਟਰੀ, ਓ.ਪੀ.ਡੀ ਖੇਤਰ, ਪਾਰਕਿੰਗ ਖੇਤਰ ਅਤੇ ਜਨ ਔਸ਼ਧੀ ਦਵਾਈ ਦੀ ਦੁਕਾਨ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੁਮਾਰ, ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਕੁਮਾਰ ਤੇ ਲਖਵਿੰਦਰ ਸਿੰਘ ਕੈਂਥ ਆਦਿ ਮੌਜੂਦ ਸਨ।