ਸੀਜੇਐੱਮ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ
ਹੁਸ਼ਿਆਰਪੁਰ: ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਤੋਂ ਇਲਾਵਾ ਜੇਲ੍ਹ ਦੇ ਰਜਿਸਟਰ ਚੈੱਕ ਕੀਤੇ ਗਏ। ਇਸੇ ਤਰ੍ਹਾਂ ਕੇਂਦਰੀ ਜੇਲ੍ਹ ਵਿੱਚ ਬੰਦ ਮਹਿਲਾ ਕੈਦੀਆਂ ਨੂੰ ਐਨ.ਜੀ.ਓ ਕਾਰਮੇਲਾਈਟ ਸੋਸ਼ਲ ਸਰਵਿਸਿਜ਼ ਮਾਊਂਟ ਕਾਰਮਲ ਆਸ਼ਰਮ ਕੱਕੋਂ ਦੇ ਸਹਿਯੋਗ ਨਾਲ ਤਿੰਨ ਮਹੀਨੇ ਦਾ ਸਿਲਾਈ ਦਾ ਕੋਰਸ ਸ਼ੁਰੂ ਕਰਵਾਇਆ ਗਿਆ ਅਤੇ ਇਸ ਤਹਿਤ ਔਰਤਾਂ ਨੂੰ ਸਿਲਾਈ ਦੀਆਂ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਗਈਆਂ। ਸੀ.ਜੇ.ਐਮ ਨੇ ਜੇਲ੍ਹ ਦੀ ਸਫਾਈ ਦਾ ਧਿਆਨ ਰੱਖਣ ਲਈ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਕਿ ਬਰਸਾਤੀ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਦਵਾਈ ਦਾ ਛਿੜਕਾਅ ਕਰਵਾਇਆ ਜਾਵੇ। ਉਨ੍ਹਾਂ 9 ਸਤੰਬਰ ਨੂੰ ਜ਼ਿਲ੍ਹਾ ਕਚਹਿਰੀਆਂ ਹੁਸ਼ਿਆਰਪੁਰ ਵਿੱਚ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵੀ ਜਾਣਕਾਰੀ ਦਿੱਤੀ। -ਪੱਤਰ ਪ੍ਰੇਰਕ