For the best experience, open
https://m.punjabitribuneonline.com
on your mobile browser.
Advertisement

ਸੁਜਾਨਪੁਰ ਬਲਾਕ ’ਚ 80 ਫ਼ੀਸਦ ਸਰਪੰਚ ‘ਆਪ’ ਦੇ ਬਣਨ ਦਾ ਦਾਅਵਾ

09:00 AM Oct 17, 2024 IST
ਸੁਜਾਨਪੁਰ ਬਲਾਕ ’ਚ 80 ਫ਼ੀਸਦ ਸਰਪੰਚ ‘ਆਪ’ ਦੇ ਬਣਨ ਦਾ ਦਾਅਵਾ
ਨਵੇਂ ਚੁਣੇ ਗਏ ਸਰਪੰਚ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਮੰਟੂ।
Advertisement

ਪੱਤਰ ਪ੍ਰੇਰਕ
ਪਠਾਨਕੋਟ, 16 ਅਕਤੂਬਰ
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਦੇ ਦਫਤਰ ਮਨਵਾਲ ਵਿੱਚ ਅੱਜ ਸੁਜਾਨਪੁਰ ਬਲਾਕ ਦੇ ਨਵ-ਨਿਯੁਕਤ ਸਰਪੰਚਾਂ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਅੱਜ ਸਾਰਾ ਦਿਨ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਦਾ ਪਾਰਟੀ ਦਫਤਰ ਵਿੱਚ ਤਾਂਤਾ ਲੱਗਾ ਰਿਹਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਹਲਕਾ ਸੁਜਾਨਪੁਰ ਵਿੱਚ ਪੰਚਾਇਤੀ ਚੋਣਾਂ ਵਿੱਚ 80 ਪ੍ਰਤੀਸ਼ਤ ਆਮ ਆਦਮੀ ਪਾਰਟੀ ਦੇ ਸਰਪੰਚਾਂ ਦੀ ਸ਼ਾਨਦਾਰ ਜਿੱਤ ਹੋਈ ਹੈ। ਉਨ੍ਹਾਂ ਨਵੇਂ ਚੁਣੇ ਗਏ ਸਰਪੰਚਾਂ ਨੂੰ ਹਾਰਦਿਕ ਵਧਾਈ ਦਿੱਤੀ। ਇਸ ਮੌਕੇ ਗੁਰਨਾਮ ਸਿੰਘ, ਹਰਜੀਤ ਸਿੰਘ, ਨਰੇਸ਼ ਕੁਮਾਰ ਸਣੇ ਹੋਰ ਮੋਹਤਬਰ ਹਾਜ਼ਰ ਸਨ।

Advertisement

ਸੁੰਦਰਚੱਕ ਦੀ ਨਵੀਂ ਪੰਚਾਇਤ ਵੱਲੋਂ ਸਾਬਕਾ ਵਿਧਾਇਕ ਨਾਲ ਮੁਲਾਕਾਤ

ਪਠਾਨਕੋਟ (ਪੱਤਰ ਪ੍ਰੇਰਕ): ਪਿੰਡ ਸੁੰਦਰਚੱਕ ਦੀ ਚੁਣੀ ਗਈ ਪੰਚਾਇਤ ਵੱਲੋਂ ਸਰਪੰਚ ਰਵਿੰਦਰ ਕੁਮਾਰ ਦੀ ਅਗਵਾਈ ਵਿੱਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਨਾਲ ਮੁਲਾਕਾਤ ਕੀਤੀ ਗਈ। ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਮੁਬਾਰਕਵਾਦ ਦਿੱਤੀ ਅਤੇ ਪੰਚਾਇਤ ਨੂੰ ਪਿੰਡ ਦੇ ਵਿਕਾਸ ਲਈ ਹਰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਨਵ-ਨਿਯੁਕਤ ਸਰਪੰਚ ਬਨਾਰਸੀ ਲਾਲ, ਰਵਿੰਦਰ ਕੁਮਾਰ ਆਦਿ ਹਾਜ਼ਰ ਸਨ।

Advertisement

Advertisement
Author Image

Advertisement