ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਮ ਆਦਮੀ ਕਲੀਨਿਕਾਂ ’ਚ ਰੋਜ਼ਾਨਾ 58 ਹਜ਼ਾਰ ਲੋਕਾਂ ਦੇ ਮੁਫ਼ਤ ਇਲਾਜ ਕਰਵਾਉਣ ਦਾ ਦਾਅਵਾ

08:45 AM Sep 11, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਸਤੰਬਰ
ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਦੋ ਕਰੋੜ ਤੋਂ ਵੱਧ ਲੋਕ ਮੁਫ਼ਤ ਵਿੱਚ ਇਲਾਜ ਕਰਵਾ ਚੁੱਕੇ ਹਨ। ਇਸ ਤਰ੍ਹਾਂ ਰੋਜ਼ਾਨਾ ਲਗਪਗ 58,900 ਮਰੀਜ਼ ਆਪਣਾ ਇਲਾਜ ਆਮ ਆਦਮੀ ਕਲੀਨਿਕਾਂ ਰਾਹੀਂ ਕਰਵਾ ਰਹੇ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ 15 ਅਗਸਤ 2022 ਤੋਂ ਕੀਤੀ ਗਈ ਸੀ। ਹੁਣ ਤੱਕ ਸੂਬੇ ਵਿੱਚ 842 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਇਨ੍ਹਾਂ ’ਤੇ ਇੱਕ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹਰੇਕ ਕਲੀਨਿਕ ਆਈਟੀ ਬੁਨਿਆਦੀ ਢਾਂਚੇ ਨਾਲ ਲੈਸ ਹੈ, ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 30 ਹੋਰ ਆਮ ਆਦਮੀ ਕਲੀਨਿਕ ਖੁੱਲ੍ਹਣ ਜਾ ਰਹੇ ਹਨ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਦਿਨੀਂ ਐਲਾਨ ਕਰ ਚੁੱਕੇ ਹਨ।

Advertisement

Advertisement