ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਰੇ ਧਰਮਾਂ ਦਾ ਸਤਿਕਾਰ ਕਰਨ ਦਾ ਦਾਅਵਾ

10:06 AM Jul 13, 2024 IST

ਪੱਤਰ ਪ੍ਰੇਰਕ
ਫਗਵਾੜਾ, 12 ਜੁਲਾਈ
‘ਆਪ’ ਆਗੂ ਜੋਗਿੰਦਰ ਸਿੰਘ ਮਾਨ ਵੱਲੋਂ ਭਗਵਾਨ ਰਾਮ ਦੇ ਸਬੰਧ ਵਿੱਚ ਬੀਤੇ ਦਿਨੀਂ ਕੀਤੀ ਟਿੱਪਣੀ ਦਾ ਹਿੰਦੂ ਜਥੇਬੰਦੀਆਂ ਨੇ ਸਖ਼ਤ ਵਿਰੋਧ ਕੀਤਾ ਸੀ ਅਤੇ ਐੱਸਪੀ ਦਫ਼ਤਰ ਅੱਗੇ ਧਰਨਾ ਵੀ ਦਿੱਤਾ ਸੀ। ਇਹ ਮਾਮਲਾ ਅੱਜ ਉਸ ਸਮੇਂ ਹੱਲ ਹੋ ਗਿਆ ਜਦੋਂ ਜੋਗਿੰਦਰ ਸਿੰਘ ਮਾਨ ਨੇ ਖ਼ੁਦ ਰੈਸਟ ਹਾਊਸ ਪੁੱਜ ਕੇ ਹਿੰਦੂ ਜਥੇਬੰਦੀਆਂ ਨਾਲ ਇਸ ਮਾਮਲੇ ’ਚ ਵਿਚਾਰ-ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੇ ਮਨਾਂ ਨੂੰ ਕੋਈ ਠੇਸ ਪੁੱਜੀ ਹੈ ਤਾਂ ਉਹ ਮਨੋਂ ਇਸ ਗੱਲ ਦਾ ਅਹਿਸਾਸ ਕਰਦੇ ਹਨ ਤੇ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ। ਇਸ ਮਗਰੋਂ ਦੋਵੇਂ ਧਿਰਾਂ ਸ਼ਾਂਤ ਹੋ ਗਈਆਂ। ਉਨ੍ਹਾਂ ਪਹਿਲਾਂ ਹਨੂਮਾਨ ਗੜ੍ਹੀ ਤੇ ਫਿਰ ਭਗਵਾਨ ਵਾਲਮੀਕਿ ਮੰਦਰ ਮੱਥਾ ਟੇਕ ਕੇ ਭਾਈਚਾਰਾ ਕਾਇਮ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਪੰਕਜ ਚਾਵਲਾ, ਇੰਦਰਜੀਤ ਕਰਵਲ, ਦੀਪਕ ਭਾਰਦਵਾਜ, ਸੰਜੂ ਚਹਿਲ, ਰਾਜੂ ਚਹਿਲ, ਧਰਮਵੀਰ ਸੇਠੀ ਸਣੇ ਕਈ ਪ੍ਰਮੁੱਖ ਸ਼ਾਮਲ ਸਨ।

Advertisement

Advertisement