ਕਲੇਰ ਪਬਲਿਕ ਸਕੂਲ ਦੇ ਖਿਡਾਰੀਆਂ ਦੀ ਸਕੇਟਿੰਗ ’ਚ ਝੰਡੀ
07:12 AM May 17, 2024 IST
Advertisement
ਭਗਤਾ ਭਾਈ:
Advertisement
ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਖਿਡਾਰੀਆਂ ਨੇ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿੱਚ ਹੋਏ ਸੀ.ਆਈ.ਐੱਸ.ਸੀ.ਈ.ਦੇ ਜ਼ੋਨਲ ਸਕੇਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਗੁਰਨੂਰ ਸਿੰਘ ਨੇ ਸੋਨੇ ਦਾ ਤਗਮਾ, ਸਰਗੁਣਪ੍ਰੀਤ ਕੌਰ ਨੇ ਚਾਂਦੀ ਦਾ ਤਗਮਾ, ਹਰਮਨਦੀਪ ਸ਼ਰਮਾ ਤੇ ਹਰਨੂਰ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ। ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਰਣਧੀਰ ਕੌਰ, ਡਾਇਰੈਕਟਰ ਕੋਹਿਨੂਰ ਸਿੱਧੂ, ਹਾਊਸ ਕੋਆਰਡੀਨੇਟਰ ਅੰਜੇ ਕੁਮਾਰ, ਸੀਨੀਅਰ ਕੋਆਰਡੀਨੇਟਰ ਰੰਜੀਵ ਸ਼ਰਮਾ ਤੇ ਪ੍ਰਿੰਸੀਪਲ ਸ਼ਸ਼ੀ ਕਾਂਤ ਨੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ ਦਮਨਜੋਤ ਕੌਰ, ਰੁਪਿੰਦਰ ਕੌਰ, ਕਰਮਜੀਤ ਕੌਰ, ਮੋਨਿਕਾ ਚਾਲਾਨਾ ਤੇ ਗੁਰਵਿੰਦਰ ਸੋਨੂ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement