For the best experience, open
https://m.punjabitribuneonline.com
on your mobile browser.
Advertisement

ਕਲੇਰ ਸਕੂਲ ਵਿੱਚ ਓਜ਼ੋਨ ਦਿਵਸ ਮਨਾਇਆ

08:45 AM Sep 20, 2023 IST
ਕਲੇਰ ਸਕੂਲ ਵਿੱਚ ਓਜ਼ੋਨ ਦਿਵਸ ਮਨਾਇਆ
ਕਲੇਰ ਸਕੂਲ ਦੇ ਬੱਚੇ ਕੋਰਿਓਗ੍ਰਾਫੀ ਪੇਸ਼ ਕਰਦੇ ਹੋਏ। -ਫੋਟੋ: ਰਾਜਿੰਦਰ ਸਿੰਘ ਮਰਾਹੜ
Advertisement

ਭਗਤਾ ਭਾਈ: ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿੱਚ ਪ੍ਰਿੰਸੀਪਲ ਸ਼ਸ਼ੀ ਕਾਂਤ ਦੀ ਅਗਵਾਈ ਹੇਠ ਓਜ਼ੋਨ ਦਿਵਸ ਮਨਾਇਆ ਗਿਆ। ਬੱਚਿਆਂ ਨੇ ਓਜ਼ੋਨ ਦਿਵਸ ਸਬੰਧੀ ਜਾਣਕਾਰੀ ਦਿੰਦੀ ਕੋਰੀਓਗ੍ਰਾਫ਼ੀ ਪੇਸ਼ ਕੀਤੀ। ਜਿਊਗਰਾਫੀ ਅਧਿਆਪਕਾ ਜਸਮੀਤ ਕੌਰ ਨੇ ਬੱਚਿਆਂ ਨੂੰ ਓਜ਼ੋਨ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਰਣਧੀਰ ਕੌਰ ਕਲੇਰ ਅਤੇ ਡਾਇਰੈਕਟਰ ਕੋਹਿਨੂਰ ਸਿੱਧੂ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੀਨੀਅਰ ਕੁਆਰਡੀਨੇਟਰ ਰੰਜੀਵ ਸ਼ਰਮਾ, ਕਰਮਜੀਤ ਕੌਰ, ਗੁਰਵਿੰਦਰ ਸਿੰਘ ਸੋਨੂੰ, ਦਮਨਜੋਤ ਕੌਰ, ਰੁਪਿੰਦਰ ਕੌਰ, ਨਵਜੋਤ ਕੌਰ ਅਤੇ ਮੋਨਿਕਾ ਚਾਲਾਨਾ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×