For the best experience, open
https://m.punjabitribuneonline.com
on your mobile browser.
Advertisement

ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ’ਚ ਤਾਇਨਾਤ ਗੰਨਮੈਨਾਂ ’ਚ ਝੜਪ

07:05 AM Sep 01, 2024 IST
ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ’ਚ ਤਾਇਨਾਤ ਗੰਨਮੈਨਾਂ ’ਚ ਝੜਪ
ਹਸਪਤਾਲ ’ਚ ਜਖ਼ਮੀ ਗੰਨਮੈਨ ਨਾਲ ਗੱਲਬਾਤ ਕਰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਸੁਰੇਸ਼
Advertisement

ਮਾਨਸਾ (ਜੋਗਿੰਦਰ ਸਿੰਘ ਮਾਨ): ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੀ ਸੁਰੱਖਿਆ ਵਿੱਚ ਤਾਇਨਾਤ ਗੰਨਮੈਨਾਂ ਦਰਮਿਆਨਦੇਰ ਰਾਤ ਹੋਈ ਤਕਰਾਰ ਖੂਨੀ ਝੜਪ ਵਿੱਚ ਬਦਲ ਗਈ, ਜਿਸ ਵਿੱਚ ਗੰਨਮੈਨ ਗੁਰਦੀਪ ਸਿੰਘ ਜ਼ਖ਼ਮੀ ਹੋ ਗਿਆ। ਉਸ ਨੂੰ ਇੱਥੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਉਸ ਦੇ ਪਿਤਾ ਬਲਕੌਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੁਰੱਖਿਆ ਮੁਹੱਈਆ ਕਰਵਾਈ ਹੈ, ਜਿਸ ਵਿੱਚ ਕਮਾਂਡੋ ਦੇ ਅੱਧੀ ਦਰਜਨ ਤੋਂ ਵੱਧ ਜਵਾਨ ਤਾਇਨਾਤ ਹਨ। ਇਨ੍ਹਾਂ ਵਿੱਚੋਂ ਕਈ ਗੰਨਮੈਨ ਰਾਤ ਨੂੰ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਤਾਇਨਾਤ ਰਹਿੰਦੇ ਹਨ। ਜਾਣਕਾਰੀ ਮੁਤਾਬਕ ਬੀਤੀ ਰਾਤ ਗੰਨਮੈਨਾਂ ਵਿੱਚ ਡਿਊਟੀ ਨੂੰ ਲੈ ਕੇ ਤਕਰਾਰ ਹੋ ਗਈ, ਜੋ ਹੱਥੋਪਾਈ ਵਿੱਚ ਬਦਲ ਗਈ। ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ-ਦੂਜੇ ’ਤੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਗੰਨਮੈਨ ਗੁਰਦੀਪ ਸਿੰਘ ਜ਼ਖ਼ਮੀ ਹੋ ਗਿਆ। ਉਸ ਨੂੰ ਰਾਤ ਨੂੰ ਹੀ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਸ ਦੇ ਸਿਰ ’ਚ ਕਈ ਟਾਂਕੇ ਲੱਗੇ ਹਨ। ਥਾਣਾ ਸਦਰ ਮਾਨਸਾ ਦੇ ਐੱਸਐੱਚਓ ਗੁਰਬੀਰ ਸਿੰਘ ਨੇ ਹਸਪਤਾਲ ਪਹੁੰਚ ਕੇ ਉਸ ਤੋਂ ਘਟਨਾ ਬਾਰੇ ਜਾਣਕਾਰੀ ਲਈ ਅਤੇ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ। ਮਾਨਸਾ ਦੇ ਡੀਐੱਸਪੀ ਗੁਰਪ੍ਰੀਤ ਸਿੰਘ ਬੈਂਸ ਨੇ ਦੱਸਿਆ ਕਿ ਆਪਸੀ ਰੰਜਿਸ਼ ਕਾਰਨ ਇਹ ਝਗੜਾ ਹੋਇਆ। ਕਸੂਰਵਾਰ ਖਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ। ਇਸੇ ਦੌਰਾਨ ਮਾਨਸਾ ਦੇ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਪੂਰੇ ਮਾਮਲੇ ਦੀ ਪੜਤਾਲ ਮਗਰੋਂ ਕਸੂਰਵਾਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement
Author Image

sukhwinder singh

View all posts

Advertisement