ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਠੇਕਾ ਬੰਦ ਕਰਨ ’ਤੇ ਪੁਲੀਸ ਅਤੇ ਨਿਹੰਗਾਂ ਦਰਮਿਆਨ ਤਕਰਾਰ

06:55 AM Jun 22, 2024 IST
ਜਲੰਧਰ ਵਿੱਚ ਂਇਕ ਨਿਹੰਗ ਨੂੰ ਕਾਬੂ ਕਰ ਕੇ ਲਿਜਾਂਦੇ ਹੋਏ ਪੁਲੀਸ ਅਧਿਕਾਰੀ।

ਹਤਿੰਦਰ ਮਹਿਤਾ
ਜਲੰਧਰ, 21 ਜੂਨ
ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਨੂੰ ਲੈ ਕੇ ਅੱਜ ਨਿਹੰਗ ਅਤੇ ਪੁਲੀਸ ਆਹਮੋ-ਸਾਹਮਣੇ ਹੋ ਗਏ। ਵਿਵਾਦ ਇੰਨਾ ਵਧ ਗਿਆ ਕਿ ਨਿਹੰਗਾਂ ਨੇ ਏਸੀਪੀ ਅਤੇ ਐਸਐਚਓ ’ਤੇ ਤਲਵਾਰਾਂ ਤਾਣ ਦਿੱਤੀਆਂ। ਝਗੜਾ ਵਧਦਾ ਦੇਖ ਕੇ ਮੌਕੇ ’ਤੇ ਪੁਲੀਸ ਫੋਰਸ ਬੁਲਾਉਣੀ ਪਈ। ਇਸ ਤੋਂ ਬਾਅਦ ਪੁਲੀਸ ਨੇ 5 ਨਿਹੰਗਾਂ ਨੂੰ ਹਿਰਾਸਤ ਵਿੱਚ ਲੈ ਲਿਆ। ਗੜ੍ਹਾ ਨੇੜੇ ਸ਼ਰਾਬ ਦੀ ਦੁਕਾਨ ਨੇੜੇ ਨਿਹੰਗਾਂ ਤੰਬੂ ਲਗਾ ਕੇ ਬੈਠੇ ਸਨ। ਹਾਲ ਹੀ ’ਚ ਨਿਹੰਗਾਂ ਨੇ ਦੁਕਾਨ ਦੇ ਨੇੜੇ ਇਕ ਬੋਰਡ ਲਗਾ ਦਿੱਤਾ ਹੈ, ਜਿਸ ’ਤੇ ਲਿਖਿਆ ਸੀ ਕਿ ਜੇਕਰ ਕੋਈ ਵੀ ਵਿਅਕਤੀ ਇੱਥੇ ਸ਼ਰਾਬ ਪੀਂਦਾ ਦੇਖਿਆ ਗਿਆ ਤਾਂ ਉਹ ਝਟਕਾ ਦਿੱਤਾ ਜਾਵੇਗਾ। ਪੰਜਾਬੀ ਵਿੱਚ ਝਟਕਾ ਦੇਣਾ ਦਾ ਅਰਥ ਹੈ ਮਾਰਨਾ। ਇਸ ਦੀ ਸੂਚਨਾ ਪੁਲੀਸ ਨੂੰ ਮਿਲੀ ਤਾਂ ਉਹ ਮੌਕੇ ’ਤੇ ਪਹੁੰਚ ਗਈੇ। ਉਥੇ ਨਿਹੰਗਾਂ ਦੇ ਡੇਰੇ ਅਤੇ ਤੰਬੂ ਉਤਾਰ ਦਿੱਤੇ ਗਏ। ਇਸ ਤੋਂ ਬਾਅਦ ਵਿਵਾਦ ਵਧ ਗਿਆ। ਘਟਨਾ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ’ਚ ਨਿਹੰਗਾਂ ਅਤੇ ਪੁਲੀਸ ਮੁਲਾਜ਼ਮਾਂ ਵਿਚਾਲੇ ਹੱਥੋਪਾਈ ਹੁੰਦੀ ਨਜ਼ਰ ਆ ਰਹੀ ਹੈ। ਏਡੀਸੀਪੀ ਆਦਿਤਿਆ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁਝ ਸ਼ਰਾਰਤੀ ਅਨਸਰ ਉਕਤ ਸਥਾਨ ’ਤੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸੂਚਨਾ ਦੇ ਆਧਾਰ ’ਤੇ ਏ.ਸੀ.ਪੀ ਮਾਡਲ ਟਾਊਨ ਅਤੇ ਐੱਸਐੱਚਓ ਥਾਣਾ-7 ਅਤੇ 6 ਮੌਕੇ ’ਤੇ ਪਹੁੰਚੇ। ਮੌਕੇ ’ਤੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਹੀਂ ਮੰਨੇ ਅਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਏਸੀਪੀ ਅਤੇ ਐਸਐਚਓ ਦੇ ਸਾਹਮਣੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਅਧਿਕਾਰੀਆਂ ਨੇ ਕਿਸੇ ਤਰ੍ਹਾਂ ਨਿਹੰਗਾਂ ਨੂੰ ਰੋਕ ਲਿਆ ਤੇ ਵੱਡੀ ਘਟਨਾ ਟਲ ਗਈ। ਇਸ ਦੌਰਾਨ ਕੋਈ ਕਰਮਚਾਰੀ ਜਾਂ ਅਧਿਕਾਰੀ ਜ਼ਖਮੀ ਨਹੀਂ ਹੋਇਆ। ਪੁਲੀਸ ਨੇ ਸਥਿਤੀ ਨੂੰ ਸਮੇਂ ਸਿਰ ਕਾਬੂ ਕਰ ਲਿਆ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7 ਵਿੱਚ ਆਈਪੀਸੀ ਦੀ ਧਾਰਾ 307 (ਕਤਲ ਦੀ ਕੋਸ਼ਿਸ਼), 353 (ਦੁਰਾਚਾਰ), 186 (ਡਿਊਟੀ ’ਤੇ ਮੌਜੂਦ ਅਧਿਕਾਰੀਆਂ ’ਤੇ ਹਮਲਾ), 160 (ਦੰਗਾ ਭੜਕਾਉਣ ਦੀ ਕੋਸ਼ਿਸ਼) ਅਤੇ 148 ਤਹਿਤ ਕੇਸ ਦਰਜ ਕੀਤਾ ਗਿਆ ਹੈ।

Advertisement

Advertisement