ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਦੀ ਕੋਠੀ ਨੇੜੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਤੇ ਪੁਲੀਸ ਵਿਚਾਲੇ ਖਿੱਚ-ਧੂਹ

08:52 AM Sep 16, 2024 IST
ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਨੇੜੇ ਬੇਰੁਜ਼ਗਾਰ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਹੋ ਰਹੀ ਖਿੱਚ-ਧੂਹ।

ਗੁਰਦੀਪ ਸਿੰਘ ਲਾਲੀ
ਸੰਗਰੂਰ, 15 ਸਤੰਬਰ
ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਈਟੀਟੀ ਟੈਟ ਪਾਸ 5994 ਬੈਕਲਾਗ ਯੂਨੀਅਨ ਦੀ ਅਗਵਾਈ ਹੇਠ ਪੁੱਜੇ ਬੇਰੁਜ਼ਗਾਰ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ ਹੋਈ। ਇਸ ਦੌਰਾਨ ਕਈਆਂ ਦੀਆਂ ਪੱਗਾਂ ਤੇ ਚੁੰਨੀਆਂ ਲੱਥ ਗਈਆਂ ਅਤੇ ਦੋ ਪ੍ਰਦਰਸ਼ਨਕਾਰੀਆਂ ਦੇ ਸੱਟਾਂ ਵੀ ਲੱਗੀਆਂ ਹਨ। ਪ੍ਰਦਰਸ਼ਨਕਾਰੀ 5994 ਈਟੀਟੀ ਭਰਤੀ ਵਿਚ 2994 ਬੈਕਲਾਗ ਸਮੇਤ ਅਸਾਮੀਆਂ ਭਰਨ ਦੀ ਮੰਗ ਕਰ ਰਹੇ ਸਨ।
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਬੇਰੁਜ਼ਗਾਰ ਈਟੀਟੀ ਅਧਿਆਪਕ ਅੱਜ ਸਥਾਨਕ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿੱਥੋਂ ਬਾਅਦ ਦੁਪਹਿਰ ਮਾਰਚ ਕਰਦਿਆਂ ਜਿਉਂ ਹੀ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜੇ ਤਾਂ ਵੱਡੀ ਤਾਦਾਦ ’ਚ ਤਾਇਨਾਤ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ ਪਰ ਪ੍ਰਦਰਸ਼ਨਕਾਰੀਆਂ ਨੇ ਜਬਰੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਕਾਰ ਧੱਕਾ-ਮੁੱਕੀ ਹੋਈ।
ਇਸ ਮੌਕੇ ਯੂਨੀਅਨ ਦੇ ਸੂਬਾਈ ਆਗੂਆਂ ਸੁਰਿੰਦਰ ਪਾਲ ਗੁਰਦਾਸਪੁਰ, ਰਾਜ ਕੁਮਾਰ ਅਬੋਹਰ, ਮਨਦੀਪ ਫਾਜ਼ਿਲਕਾ ਅਤੇ ਅਜੀਤ ਸਿੰਘ ਮਾਨਸਾ ਨੇ ਦੱਸਿਆ ਕਿ 5994 ਈਟੀਟੀ ਅਧਿਆਪਕਾਂ ਦੀ ਭਰਤੀ ਸਬੰਧੀ 2468 ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ ਪਰ ਅਜੇ ਤੱਕ ਇਨ੍ਹਾਂ ਅਧਿਆਪਕਾਂ ਨੂੰ ਨੌਕਰੀ ’ਤੇ ਜੁਆਇਨ ਨਹੀਂ ਕਰਵਾਇਆ ਗਿਆ ਅਤੇ ਨਾ ਹੀ 2994 ਬੈਕਲਾਗ ਦੀਆਂ ਲਿਸਟਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਜਿਸ ਕਾਰਨ ਹੀ ਪੜ੍ਹੇ-ਲਿਖੇ ਨੌਜਵਾਨਾਂ ਨੂੰ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਜੇਕਰ ਜਲਦ ਮਸਲਾ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਇਸ ਮੌਕੇ ਯੂਨੀਅਨ ਆਗੂ ਬਲਿਹਾਰ ਬੱਲੀ, ਸੁਖਵਿੰਦਰ ਸੁੱਖੀ, ਕੁਲਵਿੰਦਰ ਸਾਮਾ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ ਬਾਜਵਾ, ਕਰਨ ਕੰਬੋਜ, ਰਿਤੇਸ਼ ਕੁਮਾਰ, ਦੀਪਕ ਅਬੋਹਰ, ਜਗਪਾਲ ਸਿੰਘ, ਆਦਰਸ਼ ਅਬੋਹਰ, ਲਵਪ੍ਰੀਤ ਸਿੰਘ ਆਦਿ ਮੌਜੂਦ ਸਨ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੂਨੀਅਨ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ 20 ਸਤੰਬਰ ਦੀ ਪੈਨਲ ਮੀਟਿੰਗ ਤੈਅ ਕਰਵਾਈ ਗਈ ਜਿਸ ਮਗਰੋਂ ਪ੍ਰਦਰਸ਼ਨ ਖਤਮ ਹੋਇਆ।

Advertisement

ਨਵੇਂ ਭਰਤੀ ਲੈਕਚਰਾਰਾਂ ਨੂੰ ਬਦਲੀਆਂ ਲਈ ਸਤੰਬਰ ਤੱਕ ਦਾ ਸਮਾਂ ਮੰਿਗਆ

ਚਮਕੌਰ ਸਾਹਿਬ (ਸੰਜੀਵ ਬੱਬੀ): ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਨਵੇਂ 594 ਭਰਤੀ ਦੇ ਸਮੂਹ ਲੈਕਚਰਾਰਾਂ ਨੂੰ ਬਦਲੀ ਦਾ ਮੌਕਾ ਦੇਣ ਦੀ ਮੰਗ ਕੀਤੀ ਹੈ। ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਅਤੇ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਸਰਕਾਰ ਨੇ 594 ਅਧੀਨ ਭਰਤੀ ਲੈਕਚਰਾਰਾਂ ਨੂੰ ਬਦਲੀ ਦਾ ਮੌਕਾ ਤਾਂ ਦਿੱਤਾ, ਪਰ ਸਮਾਂ ਸੀਮਾ 31 ਅਗਸਤ ਤੱਕ ਦਿੱਤੀ ਗਈ ਜਦੋਂਕਿ ਬਹੁਤ ਸਾਰੇ ਲੈਕਚਰਾਰਾਂ ਦਾ ਪਰਖ ਸਮਾਂ ਹੀ ਸਤੰਬਰ ਵਿੱਚ ਖ਼ਤਮ ਹੋ ਰਿਹਾ ਹੈ। ਇਸ ਲਈ ਉਹ ਬਦਲੀ ਤੋਂ ਵਾਂਝੇ ਰਹਿ ਗਏ। ਅਧਿਆਪਕਾਂ ਨੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਹੈ ਕਿ 594 ਦੀ ਸਮੁੱਚੀ ਭਰਤੀ ਨੂੰ ਹੀ ਸਤੰਬਰ ਤੱਕ ਦਾ ਸਮਾਂ ਵਧਾ ਕੇ ਬਦਲੀ ਦਾ ਮੌਕਾ ਮਿਲਣਾ ਚਾਹੀਦਾ ਹੈ। ਜੀਟੀਯੂ ਆਗੂਆ ਦਾ ਇਹ ਵੀ ਕਹਿਣਾ ਹੈ ਕਿ ਚਾਹੀਦਾ ਤਾਂ ਇਹ ਹੈ ਕਿ ਜਿਹੜਾ ਵੀ ਅਧਿਆਪਕ ਬਦਲੀ ਕਰਵਾਉਣਾ ਚਾਹੁੰਦਾ ਹੈ ਸਰਕਾਰ ਉਸ ਨੂੰ ਵਿਸ਼ੇਸ਼ ਮੌਕਾ ਦੇਵੇ। ਇਸ ਮੌਕੇ ਜ਼ਿਲ੍ਹਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਕੁਲਵੀਰ ਸਿੰਘ ਕੰਧੋਲਾ, ਗੁਰਪ੍ਰੀਤ ਸਿੰਘ ਹੀਰਾ, ਅਵਨੀਤ ਸਿੰਘ ਚੱਢਾ, ਗੁਰਚਰਨ ਸਿੰਘ ਆਲੋਵਾਲ, ਵਿੱਤ ਸਕੱਤਰ ਕੁਲਦੀਪ ਸਿੰਘ ਗਿੱਲ ਅਤੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਸਮਾਣਾ ਆਦਿ ਹਾਜ਼ਰ ਸਨ।

Advertisement
Advertisement