ਮੁੱਖ ਮੰਤਰੀ ਦੀ ਕੋਠੀ ਨੇੜੇ ਕੱਚੇ ਅਧਿਆਪਕਾਂ ਤੇ ਪੁਲੀਸ ਵਿਚਾਲੇ ਝੜਪ
07:57 PM Nov 16, 2023 IST
ਗੁਰਦੀਪ ਸਿੰਘ ਲਾਲੀ
Advertisement
ਸੰਗਰੂਰ, 16 ਨਵੰਬਰ
ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਅੱਗੇ ਅੱਜ 8736 ਕੱਚੇ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਜੰਮ ਕੇ ਝੜਪ ਹੋਈ। ਜਦੋਂ ਕੱਚੇ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਘਰ ਵੱਲ ਵਧਣ ਦਾ ਯਤਨ ਕੀਤਾ ਪਰ ਉਥੇ ਤਾਇਨਾਤ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਦੌਰਾਨ ਪੁਲੀਸ ਤੇ ਕੱਚੇ ਅਧਿਆਪਕਾ ਵਿਚਾਲੇ ਝੜਪ ਹੋ ਗਈ ਜਿਸ ਕਾਰਨ ਕਈ ਅਧਿਆਪਕਾਂ ਦੀਆਂ ਪੱਗਾਂ ਲੱਥ ਗਈਆਂ।
Advertisement
Advertisement