ਸਕੂਲਾਂ ਨੂੰ ਬੰਬ ਦੀ ਧਮਕੀ ਦੇਣ ਦੇ ਦੋਸ਼ ਹੇਠ 12ਵੀਂ ਦਾ ਵਿਦਿਆਰਥੀ ਹਿਰਾਸਤ ’ਚ
06:15 AM Jan 11, 2025 IST
ਨਵੀਂ ਦਿੱਲੀ, 10 ਜਨਵਰੀ
ਦਿੱਲੀ ਪੁਲੀਸ ਨੇ ਕੌਮੀ ਰਾਜਧਾਨੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ ਦੇਣ ਦੇ ਦੋਸ਼ ਹੇਠ 12ਵੀਂ ਜਮਾਤ ਦੇ ਵਿਦਿਆਰਥੀ ਨੂੰ ਹਿਰਾਸਤ ’ਚ ਲਿਆ ਹੈ। ਸੂਤਰਾਂ ਨੇ ਦੱਸਿਆ ਕਿ ਹਿਰਾਸਤ ’ਚ ਲਏ ਵਿਦਿਆਰਥੀ ਨੇ ਪਿਛਲੇ ਕੁਝ ਹਫ਼ਤੇ ’ਚ ਕੌਮੀ ਰਾਜਧਾਨੀ ਦੇ 23 ਤੋਂ ਵੱਧ ਸਕੂਲਾਂ ਨੂੰ ਬੰਬ ਦੀ ਧਮਕੀ ਦਿੱਤੀ ਸੀ ਕਿਉਂਕਿ ਉਹ ਆਪਣੀ ਪ੍ਰੀਖਿਆ ਨਹੀਂ ਦੇਣਾ ਚਾਹੁੰਦਾ ਸੀ। ਬੀਤੇ ਦਿਨ ਕਰੀਬ 10 ਵਿੱਦਿਅਕ ਸੰਸਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਸੂਤਰਾਂ ਨੇ ਦੱਸਿਆ ਕਿ ਦੱਖਣੀ ਜ਼ਿਲ੍ਹਾ ਪੁਲੀਸ ਨੇ 12ਵੀਂ ਜਮਾਤ ਦੇ ਨਾਬਾਲਗ ਵਿਦਿਆਰਥੀ ਨੂੰ ਫੜਿਆ ਹੈ। ਇਸ ਤੋਂ ਪਹਿਲੇ ਦਿਨ ਅਧਿਕਾਰੀਆਂ ਨੇ ਕਿਹਾ ਸੀ ਕਿ ਪੁਲੀਸ ਵਿਸਥਾਰਤ ਜਾਣਕਾਰੀ ਸਾਂਝੀ ਕਰਨ ਲਈ ਆਪਣੇ ਹੈੱਡਕੁਆਰਟਰ ’ਚ ਇੱਕ ਪੱਤਰਕਾਰ ਸੰਮੇਲਨ ਕਰੇਗੀ ਪਰ ਬਾਅਦ ਵਿੱਚ ਇਹ ਰੱਦ ਕਰ ਦਿੱਤਾ ਗਿਆ। ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਨੇ 23 ਵੱਖ ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। -ਪੀਟੀਆਈ
Advertisement
Advertisement