ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਦੀ ਚੋਣ
ਖੇਤਰੀ ਪ੍ਰਤੀਨਿਧ
ਪਟਿਆਲਾ, 11 ਨਵੰਬਰ
ਦਿ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਸਬ ਕਮੇਟੀ ਮਾਤਾ ਕੁਸ਼ਲਿਆ ਹਸਪਤਾਲ ਪਟਿਆਲਾ ਦੀ ਪ੍ਰਧਾਨਗੀ ਦੀ ਚੋਣ ਕਰਵਾਉਣ ਲਈ ਅੱਜ ਅਹੁਦੇਦਾਰਾਂ ਦੀ ਇਕੱਤਰਤਾ ਹੋਈ ਜਿਸ ਵਿੱਚ ਪ੍ਰਧਾਨ ਜਗਤਾਰ ਸਿੰਘ ਬਾਬਾ, ਚੇਅਰਮੈਨ ਜੋਗਿੰਦਰ ਸਿੰਘ ਕਾਕਾ, ਮੁੱਖ ਸਲਾਹਕਾਰ ਰਾਜੇਸ਼ ਕੁਮਾਰ, ਉਪ ਪ੍ਰਧਾਨ ਮੀਨੂੰ, ਸੀਨੀਅਰ ਮੀਤ ਪ੍ਰਧਾਨ ਦੀਪਕ ਕੁਮਾਰ ਤੇ ਸੈਕਟਰੀ ਰਾਜੀਵ ਕੁਮਾਰ ਚੁਣੇ ਗਏ।
ਇਹ ਚੋਣ ਰਾਮ ਲਾਲ ਰਾਮਾ, ਰਾਮ ਪ੍ਰਸਾਦ ਸਹੋਤਾ, ਚੇਅਰਮੈਨ ਕਾਕਾ ਸਿੰਘ, ਪ੍ਰਕਾਸ਼ ਲੁਬਾਣਾ ਤੇ ਰਾਜੇਸ਼ ਕੁਮਾਰ ਵੱਲੋਂ ਕਰਵਾਈ ਗਈ। ਇਸ ਮੌਕੇ ਰਾਜਿੰਦਰਾ ਹਸਪਤਾਲ ਦੇ ਚੇਅਰਮੈਨ ਰਾਜ ਕ੍ਰਿਸ਼ਨ, ਸੀਨੀਅਰ ਮੀਤ ਪ੍ਰਧਾਨ ਰਾਮ ਪ੍ਰਸਾਦ ਸਹੋਤਾ, ਸ਼ਹਿਰੀ ਪ੍ਰਧਾਨ ਰਾਮ ਲਾਲ ਰਾਮਾ, ਬੀ.ਐਮ.ਐਲ. ਚੇਅਰਮੈਨ ਕਾਕਾ ਸਿੰਘ, ਸਿਵਲ ਸਰਜਨ ਦੇ ਕਾਰਜਕਾਰੀ ਪ੍ਰਧਾਨ ਰਾਜੇਸ਼ ਕੁਮਾਰ, ਫੈਡਰੇਸ਼ਨ ਦੇ ਉਪ ਪ੍ਰਧਾਨ ਪ੍ਰਕਾਸ਼ ਸਿੰਘ ਲੁਬਾਣਾ, ਮਾਤਾ ਕੁਸ਼ਲਿਆ ਦੇ ਪ੍ਰਧਾਨ ਜਗਤਾਰ ਸਿੰਘ, ਰਾਜੀਵ ਕੁਮਾਰ, ਕਾਕਾ ਰਾਮ, ਦਰਸ਼ਨ ਕੁਮਾਰ, ਮੀਨੂੰ ਤੇ ਸੁਨੀਤਾ, ਰਜਿੰਦਰ ਸਿੰਘ ਆਦਿ ਸ਼ਾਮਲ ਸਨ।