ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸਫ਼ਾਈ ਮੁਹਿੰਮ

08:27 AM Aug 29, 2024 IST
ਸਫ਼ਾਈ ਮੁਹਿੰਮ ਮੌਕੇ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ, ਵਿਧਾਇਕ ਡਾ. ਅਜੇ ਗੁਪਤਾ ਅਤੇ ਅਧਿਕਾਰੀ। - ਫੋਟੋ: ਸੱਗੂ

ਅੰਮ੍ਰਿਤਸਰ (ਖੇਤਰੀ ਪ੍ਰਤੀਨਿਧ): ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਅਤੇ ਨਿਗਮ ਅਧਿਕਾਰੀਆਂ ਨਾਲ ਮਿਲ ਕੇ ਸਵੇਰੇ ਸ੍ਰੀ ਦਰਬਾਰ ਸਾਹਿਬ ਇਲਾਕੇ ਦੇ ਆਲੇ-ਦੁਆਲੇ ਸਫ਼ਾਈ ਮੁਹਿੰਮ ਸ਼ੁਰੂ ਕੀਤੀ। ਸਿਵਲ ਵਿੰਗ ਵੱਲੋਂ ਸੀ.ਐਂਡ.ਡੀ ਕੂੜਾ ਚੁੱਕਿਆ ਗਿਆ, ਸੀਵਰੇਜ ਚੈਂਬਰ, ਸੀਵਰੇਜ ਸਿਸਟਮ ਅਤੇ ਵਾਟਰ ਸਪਲਾਈ ਸਿਸਟਮ ਦੀ ਮੁਰੰਮਤ ਨਿਗਮ ਦੇ ਓ.ਐਂਡ.ਐੱਮ ਵਿਭਾਗ ਵੱਲੋਂ ਜਾ ਕੇ ਕੀਤੀ ਗਈ। ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ। ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸਫ਼ਾਈ ਪ੍ਰਬੰਧਾਂ ਲਈ ਨਿਗਮ ਦੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਤਾਇਨਾਤ ਕੀਤੀ ਗਈ ਹੈ। ਟੀਮ ਦੇ ਚੀਫ਼ ਸੈਨੇਟਰੀ ਇੰਸਪੈਕਟਰ ਅਤੇ ਸੈਨੇਟਰੀ ਇੰਸਪੈਕਟਰ ਨਿਗਮ ਦੇ ਸਿਹਤ ਅਧਿਕਾਰੀ ਡਾ. ਕਿਰਨ ਕੁਮਾਰ ਦੀ ਦੇਖ-ਰੇਖ ਹੇਠ ਕੰਮ ਕਰ ਰਹੇ ਹਨ। ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਤੀ ਹੀ ਸ਼ਹਿਰ ਦੇ ਹਰ ਖੇਤਰ ਵਿੱਚ ਘਰ-ਘਰ ਕੂੜਾ ਚੁੱਕਣ ਲਈ ਵਾਰਡ ਵਾਈਜ਼ ਮੋਬਾਈਲ ਨੰਬਰਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ, ਜੇ ਕੂੜਾ ਚੁੱਕਣ ਵਾਲੀ ਗੱਡੀ ਨਹੀਂ ਆਉਂਦੀ ਤਾਂ ਲੋਕ ਉਸ ਨੰਬਰ ’ਤੇ ਸ਼ਿਕਾਇਤ ਦਰਜ ਕਰਵਾ ਸਕਣਗੇ।

Advertisement

Advertisement