ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੰਨਾ ਕੌਂਸਲ ਵੱਲੋਂ ਪਿੰਡ ਭੱਟੀਆਂ ’ਚ ਸਫ਼ਾਈ ਮੁਹਿੰਮ

08:05 AM Aug 23, 2024 IST
ਨਗਰ ਕੌਂਸਲ ਦੀ ਟੀਮ ਪਿੰਡ ’ਚੋਂ ਪਲਾਸਟਿਕ ਇਕੱਤਰ ਕਰਦੀ ਹੋਈ।-ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 22 ਅਗਸਤ
ਇੱਥੋਂ ਦੇ ਨਗਰ ਕੌਂਸਲ ਅਧਿਕਾਰੀਆਂ ਨੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ। ਇਸ ਤਹਿਤ ਨੇੜਲੇ ਪਿੰਡ ਭੱਟੀਆਂ ਵਿੱਚ ਸਫ਼ਾਈ ਕਰਦਿਆਂ ਪਲਾਸਟਿਕ ਪਲੋਗਿੰਗ ਮੁਹਿੰਮ ਚਲਾਈ ਗਈ, ਜਿਸ ਦੌਰਾਨ ਕਰੀਬ 20 ਕਿਲੋ ਪਲਾਸਟਿਕ ਇਕੱਠਾ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਅਤੇ ਕਰਮਚਾਰੀਆਂ ਨੇ ਪਿੰਡ ਵਿੱਚੋਂ ਪਲਾਸਟਿਕ ਇਕੱਠਾ ਕਰ ਕੇ ਸੁੰਦਰੀਕਰਨ ਲਈ ਵੱਖ-ਵੱਖ ਥਾਈਂ ਛਾਂਦਾਰ ਤੇ ਫ਼ਲਦਾਰ ਬੂਟੇ ਲਾਏ।
ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਬੂਟਿਆਂ ਦੀ ਸੇਵਾ ਸੰਭਾਲ ਕੀਤੀ ਜਾਵੇ ਅਤੇ ਵਾਤਾਵਰਨ ਸ਼ੁੱਧਤਾ ਲਈ ਨਗਰ ਕੌਂਸਲ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਕੂੜਾ-ਕਰਕਟ ਇੱਧਰ ਉੱਧਰ ਸੁੱਟਣ ਦੀ ਬਜਾਇ ਇੱਕ ਥਾਂ ਇਕੱਤਰ ਕਰਨਾ ਚਾਹੀਦਾ ਹੈ। ਇਸ ਮੌਕੇ ਸ੍ਰੀਮਤੀ ਸੰਯੋਗਤਾ, ਸਵਿਤਾ ਜੋਸ਼ੀ, ਪਰਮਜੀਤ ਕੌਰ, ਹਿੰਮਤ ਸਿੰਘ, ਮਨਿੰਦਰ ਸਿੰਘ, ਰਾਕੇਸ਼ ਕੁਮਾਰ ਅਤੇ ਅਜੇ ਕੁਮਾਰ ਹਾਜ਼ਰ ਸਨ।

Advertisement

Advertisement