ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੱਜਾਂ ਤੇ ਵਕੀਲਾਂ ਵੱਲੋਂ ਅਦਾਲਤੀ ਕੰਪਲੈਕਸ ’ਚ ਸਫ਼ਾਈ

07:01 AM Oct 03, 2024 IST
ਬਰਨਾਲਾ ਦੇ ਅਦਾਲਤੀ ਕੰਪਲੈਕਸ ਵਿਚ ਸਫਾਈ ਕਰਦੇ ਹੋਏ ਜੱਜ ਅਤੇ ਵਕੀਲ।

ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 2 ਅਕਤੂਬਰ
ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਅੱਜ ਸਵੱਛ ਭਾਰਤ ਦਿਵਸ ਮੌਕੇ ਜੱਜਾਂ ਅਤੇ ਵਕੀਲਾਂ ਨੇ ਖੁਦ ਝਾੜੂ ਲਾ ਕੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤਹਿਤ ਬੀਬੀਐੱਸ ਤੇਜੀ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਅਗਵਾਈ ਹੇਠ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਸਵੱਛ ਭਾਰਤ ਦਿਵਸ ਮਨਾਇਆ ਗਿਆ। ਇਸ ਅਭਿਆਨ ਤਹਿਤ ਸਾਰੇ ਹੀ ਕੋਰਟ ਕੰਪਲੈਕਸ ਦੀ ਵਿਸ਼ੇਸ ਸਾਫ਼ ਸਫ਼ਾਈ ਕੀਤੀ ਗਈ। ਇਸ ਸਫ਼ਾਈ ਅਭਿਆਨ ’ਚ ਸੈਸ਼ਨਜ਼ ਜੱਜ ਬਿਕਰਮਜੀਤ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀਪਕ ਚੌਧਰੀ, ਪ੍ਰਿੰਸੀਪਲ ਜੱਜ ਫੈਮਲੀ ਕੋਰਟ ਮੁਨੀਸ਼ ਗਰਗ, ਸਿਵਲ ਜੱਜ ਸੀਨੀਅਰ ਡਿਵੀਜ਼ਨ ਮਦਨ ਲਾਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਜੈ ਮਿੱਤਲ, ਵਧੀਕ ਸਿਵਲ ਜੱਜ ਸੀਨੀਅਰ ਡਿਵੀਜ਼ਨ ਜਸਵਿੰਦਰ ਸਿੰਘ ਢਿੱਲੋ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਭੈ ਜਿੰਦਲ­ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੁਮੰਤ ਗੋਇਲ ਤੇ ਹੋਰ ਹਾਜ਼ਰ ਸਨ।

Advertisement

Advertisement