For the best experience, open
https://m.punjabitribuneonline.com
on your mobile browser.
Advertisement

ਹੜ੍ਹ ਦੇ ਪਾਣੀ ਦੀ ਨਿਕਾਸੀ ਲਈ ਡਰੇਨਾਂ ਦੀ ਸਫ਼ਾਈ ਜ਼ੋਰਾਂ ’ਤੇ

08:10 AM Jul 05, 2024 IST
ਹੜ੍ਹ ਦੇ ਪਾਣੀ ਦੀ ਨਿਕਾਸੀ ਲਈ ਡਰੇਨਾਂ ਦੀ ਸਫ਼ਾਈ ਜ਼ੋਰਾਂ ’ਤੇ
ਬਾਬੈਨ ’ਚ ਨਾਲਿਆਂ ਦੀ ਸਫ਼ਾਈ ਕਰਦੇ ਹੋਏ ਮੁਲਾਜ਼ਮ।
Advertisement

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 4 ਜੁਲਾਈ
ਗਰਾਮ ਪੰਚਾਇਤ ਬਾਬੈਨ ਵੱਲੋਂ ਬਰਸਾਤੀ ਤੇ ਹੜ੍ਹਾਂ ਦੇ ਪਾਣੀ ਦੀ ਨਿਕਾਸੀ ਲਈ ਡਰੇਨਾਂ ਦੀ ਸਫ਼ਾਈ ਮੁਹਿੰਮ ਜ਼ੋਰਾਂ ਨਾਲ ਚੱਲ ਰਹੀ ਹੈ ਤਾਂ ਜੋ ਬਰਸਾਤੀ ਪਾਣੀ ਨਾਲ ਕਿਸੇ ਦਾ ਨੁਕਸਾਨ ਨਾ ਹੋਵੇ। ਇਸ ਮੁਹਿੰਮ ਦਾ ਉਦੇਸ਼ ਬਰਸਾਤ ਦੇ ਮੌਸਮ ਦੌਰਾਨ ਗੰਦੇ ਪਾਣੀ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਦੇ ਨਾਲ-ਨਾਲ ਬਰਸਾਤ ਦੇ ਮੌਸਮ ਦੌਰਾਨ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣਾ ਹੈ। ਬੀਡੀਪੀਓ ਯੋਗੇਸ਼ ਕੁਮਾਰ ਦੀ ਦੇਖ-ਰੇਖ ਵਿਚ ਚੱਲ ਰਹੀ ਇਸ ਮੁਹਿੰਮ ਦਾ ਉਦੇਸ਼ ਬਰਸਾਤ ਦੇ ਮੌਸਮ ਦੌਰਾਨ ਪਿੰਡ ਦੇ ਸਮੂਹ ਨਾਲੇ-ਨਾਲੀਆਂ ਦੀ ਸਫ਼ਾਈ ਨੂੰ ਯਕੀਨੀ ਬਣਾਉਣਾ ਹੈ। ਬਾਬੈਨ ਦੇ ਸਰਪੰਚ ਗੋਲਡੀ ਸਿੰਗਲਾ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਨਾਲੀਆਂ ਤੇ ਨਾਲਿਆਂ ਦੀ ਸਫ਼ਈ ਨਾ ਹੋਣ ਕਰ ਕੇ ਅਕਸਰ ਬਰਸਾਤੀ ਪਾਣੀ ਦੀ ਨਿਕਾਸੀ ਬੰਦ ਹੋ ਜਾਂਦੀ ਹੈ, ਜਿਸ ਕਾਰਨ ਮੱਖੀ ਮੱਛਰ ਫੈਲਦੇ ਹਨ। ਇਨ੍ਹਾਂ ਕਰ ਕੇ ਹੀ ਕਈ ਬਿਮਾਰੀਆਂ ਫੈਲਣ ਦਾ ਖਦਸ਼ਾ ਵਧ ਜਾਂਦਾ ਹੈ। ਬਰਸਾਤ ਦੇ ਦਿਨਾਂ ਵਿਚ ਹੜ੍ਹ ਦਾ ਪਾਣੀ ਲੋਕਾਂ ਦੇ ਘਰਾਂ ਤੇ ਦੁਕਾਨਾਂ ਵਿਚ ਵੜ ਜਾਂਦਾ ਹੈ, ਜਿਸ ਕਰ ਕੇ ਲੋਕਾਂ ਦਾ ਕਾਫੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿਚ ਨਾਲਿਆਂ ਦੀ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਤਾਂ ਜੋ ਬਰਸਾਤੀ ਦਿਨਾਂ ਵਿਚ ਪਾਣੀ ਦੀ ਨਿਕਾਸੀ ਸੁਚਾਰੂ ਰੂਪ ਵਿਚ ਹੋ ਸਕੇ ਤੇ ਕਿਸੇ ਦਾ ਨੁਕਸਾਨ ਨਾ ਹੋਵੇ। ਉਨ੍ਹਾਂ ਨੇ ਲੋਕਾਂ, ਦੁਕਾਨਦਾਰਾਂ ਤੇ ਖਾਸ ਕਰਕੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਪੌਲੀਥੀਨ ਨੂੰ ਗਲੀਆਂ, ਨਾਲੀਆਂ ਤੇ ਜਨਤਕ ਥਾਵਾਂ ’ਤੇ ਨਾ ਸੁੱਟਣ ਕਿਉਂਕਿ ਇਹ ਪੌਲੀਥੀਨ ਪਾਣੀ ਦੀ ਨਿਕਾਸੀ ਵਿਚ ਰੁਕਾਵਟ ਬਣਦਾ ਹੈ।

Advertisement

Advertisement
Advertisement
Author Image

sanam grng

View all posts

Advertisement