ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਗਰੂਰ ਵਿੱਚ ਸੀਵਰੇਜਾਂ ਤੇ ਡਰੇਨਾਂ ਦੀ ਸਫਾਈ ਸ਼ੁਰੂ

08:53 AM Jul 11, 2024 IST
ਸਫ਼ਾਈ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਜੁਲਾਈ
ਸ਼ਹਿਰ ’ਚ ਵੱਖ-ਵੱਖ ਥਾਵਾਂ ’ਤੇ ਸੀਵਰੇਜ ਸਮੱਸਿਆ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਸੀਵਰ ਲਾਈਨਾਂ ਅਤੇ ਡਰੇਨਾਂ ਦੀ ਸਫ਼ਾਈ ਕਰਾਉਣ ਲਈ ਹਦਾਇਤਾਂ ਜਾਰੀ ਕਰਨ ਤੋਂ ਬਾਅਦ ਸਫ਼ਾਈ ਦਾ ਕੰਮ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਗਿਆ ਹੈ। ਏਡੀਸੀ ਆਕਾਸ਼ ਬਾਂਸਲ ਦੀ ਨਿਗਰਾਨੀ ਹੇਠ ਹੋ ਰਹੇ ਸਫ਼ਾਈ ਦੇ ਕੰਮ ਦਾ ਜਾਇਜ਼ਾ ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਵੱਲੋਂ ਵੀ ਲਿਆ ਗਿਆ। ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਸਤਵਿੰਦਰ ਸਿੰਘ ਢਿੱਲੋਂ ਵੱਲੋਂ ਮੌਕੇ ’ਤੇ ਸੁਨਾਮੀ ਗੇਟ, ਸਬਜ਼ੀ ਮੰਡੀ, ਭਗਤ ਸਿੰਘ ਚੌਕ ਵਿੱਚ ਵੱਖ-ਵੱਖ ਡਰੇਨ ਅਤੇ ਨਾਲੇ ਦੇ ਟੈਪਿੰਗ ਪੁਆਇੰਟ ਦਿਖਾਏ, ਜਿਨ੍ਹਾਂ ਕਾਰਨ ਡਰੇਨ ਦੀ ਸਾਰੀ ਗਾਰ, ਗੰਦਾ ਪਾਣੀ, ਕੁੂੜਾ ਸੀਵਰ ਵਿੱਚ ਜਮ੍ਹਾਂ ਹੋ ਰੱਖਿਆ ਸੀ। ਐਕਸੀਅਨ ਢਿੱਲੋਂ ਨੇ ਦੱਸਿਆ ਕਿ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਮੇਨ ਸੀਵਰ ਦੀ ਸਫਾਈ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ ਜਿਸ ਲਈ ਨਗਰ ਕੌਂਸਲ ਅਧੀਨ ਕੰਮ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਜਲਦ ਹੀ ਬਾਕੀ ਰਹਿੰਦੇ ਖੇਤਰ ਵਿੱਚ ਵੀ ਸਫਾਈ ਦਾ ਕੰਮ ਕਰ ਦਿੱਤਾ ਜਾਵੇਗਾ।

Advertisement

Advertisement
Advertisement