ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਨਾ ਝੀਲ ਦੇ ਸਫ਼ਾਈ ਕਾਰਜ ਸ਼ੁਰੂ

07:21 AM Nov 26, 2024 IST
ਸੁਖਨਾ ਝੀਲ ਵਿੱਚ ਮਸ਼ੀਨ ਨਾਲ ਸਫ਼ਾਈ ਕਰਦੇ ਹੋਏ ਮੁਲਾਜ਼ਮ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਨਵੰਬਰ
ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਸਥਿਤ ਸੁਖਨਾ ਝੀਲ ’ਤੇ ਯੂਟੀ ਪ੍ਰਸ਼ਾਸਨ ਨੇ ਸਫ਼ਾਈ ਕਾਰਜ ਸ਼ੁਰੂ ਕਰ ਦਿੱਤੇ ਹਨ। ਇਸ ਦੌਰਾਨ ਦੋ ਵੱਡੀਆਂ ਮਸ਼ੀਨਾਂ ਨਾਲ ਸੁਖਨਾ ਝੀਲ ਵਿੱਚੋਂ ਕਮਲ ਦੇ ਫੁੱਲ ਅਤੇ ਹੋਰ ਜੰਗਲੀ ਬੂਟੀ ਨੂੰ ਸਾਫ਼ ਕੀਤਾ ਜਾ ਰਿਹਾ ਹੈ। ਇਹ ਸਫ਼ਾਈ ਕਾਰਜ ਯੂਟੀ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ, ਜੋ ਦਸੰਬਰ ਮਹੀਨੇ ਦੇ ਆਖੀਰ ਤੱਕ ਜਾਰੀ ਰਹਿਣਗੇ। ਇੰਜਨੀਅਰਿੰਗ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਸੁਖਨਾ ਝੀਲ ਦੇ ਕੰਢੇ ’ਤੇ ਬੂਟੇ ਉੱਗਣ ਕਰ ਕੇ ਅਤੇ ਝੀਲ ਦੇ ਵਿੱਚ ਜੰਗਲੀ ਬੂਟੀ ਫੈਲ ਰਹੀ ਹੈ। ਇਸ ਕਰ ਕੇ ਸੁਖਨਾ ਝੀਲ ਦੀ ਸੁੰਦਰਤਾ ਖ਼ਰਾਬ ਹੋ ਰਹੀ ਹੈ। ਇਸ ਕਰ ਕੇ ਸਮੇਂ-ਸਮੇਂ ’ਤੇ ਇਸ ਬੂਟੀ ਨੂੰ ਸਾਫ਼ ਕੀਤਾ ਜਾਂਦਾ ਹੈ।
ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਨਾ ਝੀਲ ਵਿੱਚ ਪਾਣੀ ਦੇ ਅੰਦਰ ਬੂਟੀ ਜ਼ਿਆਦਾ ਵਧਣ ਕਰ ਕੇ ਲੋਕਾਂ ਨੂੰ ਕਿਸ਼ਤੀਆਂ ਚਲਾਉਣ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਹ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਸੀ ਕਿ ਇਸ ਕਾਰਨ ਕੋਈ ਵੱਡਾ ਹਾਦਸਾ ਵੀ ਵਾਪਰ ਸਕਦਾ ਹੈ। ਇਨ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਪ੍ਰਸ਼ਾਸਨ ਵੱਲੋਂ ਝੀਲ ਦੀ ਸਫ਼ਾਈ ਕੀਤੀ ਜਾ ਰਹੀ ਹੈ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸੁਖਨਾ ਝੀਲ ’ਤੇ ਆਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਝੀਲ ’ਤੇ ਗੰਦਗੀ ਨਾ ਫੈਲਾਉਣ। ਇਸ ਸਾਫ਼-ਸੁਥਰੇ ਵਾਤਾਵਰਣ ਨੂੰ ਸਾਫ਼ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।

Advertisement

Advertisement