ਸਫ਼ਾਈ ਕਾਮੇ ਅਤੇ ਪੰਜ ਕੌਂਸਲਰ ਆਹਮੋ-ਸਾਹਮਣੇ
08:59 AM Aug 02, 2023 IST
ਪੱਤਰ ਪ੍ਰੇਰਕ
ਮਾਨਸਾ, 1 ਅਗਸਤ
ਇਥੇ ਪੰਜ ਕੌਂਸਲਰਾਂ ਖ਼ਿਲਾਫ਼ ਧਰਨੇ ’ਤੇ ਬੈਠੇ ਸਫ਼ਾਈ ਸੇਵਕਾਂ ਨੇ ਸਮੂਹ ਕੌਂਸਲਰਾਂ ਦੇ ਘਰਾਂ ਵਿੱਚ ਜਾ ਕੇ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ ਉਕਤ ਕੌਂਸਲਰਾਂ ਨੇ ਸਫ਼ਾਈ ਕਰਮਚਾਰੀਆਂ ਵੱਲੋਂ ਲਾਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਝੂਠਾ ਕਰਾਰ ਦਿੱਤਾ। ਧਰਨੇ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਬਿਡਲਾਨ ਨੇ ਕੌਂਸਲਰਾਂ ’ਤੇ ਦੋਸ਼ ਲਗਾਏ ਹਨ ਕਿ ਪੰਜਾਬ ਸਰਕਾਰ ਤੇ ਨਗਰ ਕੌਂਸਲ ਵਲੋਂ ਉਨ੍ਹਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀਆਂ ਦੇਣ ਦੀ ਵਵਿਸਥਾ ਹੈ,ਪਰ ਇਹ ਕੌਸਲਰ ਇਸ ਦਾ ਵਿਰੋਧ ਕਰਦੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Advertisement
Advertisement