ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਫਾਈ ਮੁਹਿੰਮ: ਪਿੰਡਾਂ ਵਿੱਚ ਜਾਗਰੂਕਤਾ ਰੈਲੀਆਂ

07:18 AM Sep 19, 2024 IST
ਪਿੰਡ ਨੈਣ ਕਲਾਂ ਸਕੂਲ ਦੇ ਵਿਦਿਆਰਥੀ ਸਫਾਈ ਬਾਰੇ ਸਹੁੰ ਚੁੱਕਦੇ ਹੋਏ। -ਫੋਟੋ: ਨੌਗਾਵਾਂ

ਪੱਤਰ ਪ੍ਰੇਰਕ
ਦੇਵੀਗੜ੍ਹ, 18 ਸਤੰਬਰ
ਹਲਕਾ ਸਨੌਰ ਦੇ ਬਲਾਕ ਭੁਨਰਹੇੜੀ ਦੇ ਪਿੰਡਾਂ ਕਛਵਾ, ਜੁਲਾਹਖੇੜੀ, ਘੁੜਾਮ, ਮਾੜੂ ਅਤੇ ਹੀਰਾਗੜ੍ਹ ਵਿੱਚ ‘ਸਵੱਛਤਾ ਹੀ ਸੇਵਾ ਮੁਹਿੰਮ’ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਬੀਡੀਪੀਓ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਵਿਪਿਨ ਸਿੰਗਲਾ ਦੀ ਅਗਵਾਈ ਹੇਠ ਅਮਨਦੀਪ ਕੌਰ ਆਈਈਸੀ ਅਤੇ ਹਰਜਿੰਦਰ ਸਿੰਘ ਸੀਡੀ ਨੇ ਸਬੰਧਤ ਪਿੰਡਾਂ ਦੇ ਲੋਕਾਂ ਨੂੰ ਆਪਣੇ ਆਲੇ ਦੁਆਲੇ ਸਾਫ਼ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਠੋਸ ਕੂੜੇ, ਤਰਲ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਕਰਨ ਲਈ ਜਾਗਰੂਕ ਕੀਤਾ। ਪਿੰਡ ਨੈਣ ਕਲਾਂ ਵਿੱਚ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਸਾਫ ਸਫ਼ਾਈ ਕਰਨ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਵਿਦਿਆਰਥੀਆਂ ਦੇ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ। ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲਈ ਸਕੂਲ ਵਿਦਿਆਰਥੀਆਂ ਵੱਲੋਂ ਰੈਲੀ ਕੱਢੀ ਗਈ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਦਾ ਸੋਸ਼ਲ ਸਟਾਫ, ਹਰਜੀਤ ਸਿੰਘ, ਬੀਡੀਪੀਓ ਮੋਹਿੰਦਰਜੀਤ ਸਿੰਘ ਭੁਨਰਹੇੜੀ ਤੇ ਪੰਚਾਇਤ ਸਕੱਤਰ ਹਰਵਿੰਦਰ ਸਿੰਘ ਸਨੌਰ ਆਦਿ ਮੌਜੂਦ ਸਨ।

Advertisement

ਭਾਜਪਾ ਮਹਿਲਾ ਮੋਰਚਾ ਨੇ ਸਿਵਲ ਹਸਪਤਾਲ ’ਚ ਸਫ਼ਾਈ ਕੀਤੀ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਭਾਜਪਾ ਮਹਿਲਾ ਮੋਰਚਾ ਵਲੋਂ ਪ੍ਰਧਾਨ ਮੰਜੁਲਾ ਸ਼ਰਮਾ ਦੀ ਅਗਵਾਈ ਹੇਠ ਸਵੱਛਤਾ ਪੰਦਰਵਾੜੇ ਤਹਿਤ ਸਿਵਲ ਹਸਪਤਾਲ ਕੰਪਲੈਕਸ ਵਿਚ ਸਾਫ਼ ਸਫ਼ਾਈ ਕੀਤੀ ਗਈ। ਮਹਿਲਾ ਮੋਰਚਾ ਦੇ ਸਫ਼ਾਈ ਅਭਿਆਨ ਵਿਚ ਭਾਜਪਾ ਯੁਵਾ ਮੋਰਚਾ ਵਲੋਂ ਵੀ ਸਹਿਯੋਗ ਦਿੱਤਾ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਸੰਗਰੂਰ-1 ਦੇ ਪ੍ਰਧਾਨ ਧਰਮਿੰਦਰ ਸਿੰਘ ਦੁਲਟ ਅਤੇ ਬੇਨੜਾ ਬਲਾਕ ਦੇ ਪ੍ਰਧਾਨ ਬਸੰਤ ਲਾਲ ਵੀ ਉਚੇਚੇ ਤੌਰ ’ਤੇ ਪੁੱਜੇ ਅਤੇ ਭਾਜਪਾ ਮਹਿਲਾ ਮੋਰਚਾ ਦੇ ਇਸ ਉਦਮ ਦੀ ਸ਼ਲਾਘਾ ਕੀਤੀ। ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਸਿਵਲ ਹਸਪਤਾਲ ਕੰਪਲੈਕਸ ਵਿਚ ਵੱਖ-ਵੱਖ ਥਾਵਾਂ ’ਤੇ ਸਾਫ਼ ਸਫ਼ਾਈ ਕੀਤੀ ਗਈ ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁਲਟ ਨੇ ਸਭ ਨੂੰ ਸਵੱਛਤਾ ਪੰਦਰਵਾੜੇ ਤਹਿਤ ਸਾਂਝੀਆਂ ਥਾਂਵਾਂ ਦੀ ਸਾਫ਼ ਸਫ਼ਾਈ ਕਰਨ ਦੀ ਅਪੀਲ ਕੀਤੀ।

Advertisement
Advertisement