ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਕੁਲਵੰਤ ਸਿੱਧੂ ਵੱਲੋਂ ਸਵੱਛਤਾ ਮੁਹਿੰਮ ਸ਼ੁਰੂ

06:45 AM Oct 10, 2024 IST
ਸਵੱਛਤਾ ਮੁਹਿੰਮ ਦੌਰਾਨ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਹੋਰ। -ਫੋਟੋ: ਇੰਦਰਜੀਤ ਵਰਮਾ

ਲੁਧਿਆਣਾ: ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਆਲੇ-ਦੁਆਲੇ ਨੂੰ ਖੂਬਸੂਰਤ ਅਤੇ ਸਾਫ਼-ਸੁਥਰਾ ਬਣਾਉਣ ਲਈ ਸਵੱਛਤਾ ਮੁਹਿੰਮ ਦਾ ਹਿੱਸਾ ਬਣ ਕੇ ਵੱਧ ਤੋਂ ਵੱਧ ਸਫ਼ਾਈ ਵੱਲ ਧਿਆਨ ਦੇਣ ਅਤੇ ਪੌਦੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ। ਉਹ ਪ੍ਰਤਾਪ ਚੌਕ ਵਿੱਚ ਸਵੱਛਤਾ ਮੁਹਿੰਮ ਤਹਿਤ ਪ੍ਰਤਾਪ ਚੌਕ, ਸੰਗੀਤ ਸਿਨੇਮਾ ਮੇਨ ਰੋਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੋਹਣ ਸਿੰਘ ਗੋਗਾ, ਅਰਸ਼ਦੀਪ ਸਿੰਘ ਬਿੱਲਾ ਅਤੇ ਵਾਰਡ ਇੰਚਾਰਜਾਂ ਦੇ ਨਾਲ ਸਮੁੱਚੀ ਟੀਮ ਦੇ ਨਾਲ ਸਫ਼ਾਈ ਮੁਹਿੰਮ ਸ਼ੁਰੂ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਹੱਥੀਂ ਸਫ਼ਾਈ ਕਰਦਿਆਂ ਨਗਰ ਨਿਗਮ ਦੇ ਸੇਵਾਦਾਰਾਂ ਤੋਂ ਸਫ਼ਾਈ ਕਰਵਾ ਕੇ ਇਸ ਮੁਹਿੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਜਸਵੰਤ ਸਿੰਘ ਰਾਜਾ, ਰੇਸ਼ਮ ਸਿੰਘ ਸੱਗੂ, ਆਕਾਸ਼ ਵਰਮਾ, ਸੁਖਵਿੰਦਰ ਸਿੰਘ ਦਹੇਲਾ, ਹਰਦੇਵ ਸਿੰਘ, ਮਨਜੀਤ ਸਿੰਘ, ਕਮਲ ਕਪੂਰ, ਬਲਵਿੰਦਰ ਸਿੰਘ, ਗੈਰੀ ਸੱਗੂ, ਹਰਜੀ ਕੌਰ, ਨੀਲਮ, ਹਰਦੀਪ ਸਿੰਘ, ਦੀਦਾਰ ਜੀਤ ਲੋਟੇ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement