For the best experience, open
https://m.punjabitribuneonline.com
on your mobile browser.
Advertisement

ਮੁਹਾਲੀ ਵਿੱਚ ਸਫ਼ਾਈ ਪੰਦਰਵਾੜੇ ਦੀ ਸ਼ੁਰੂਆਤ

06:54 AM Sep 18, 2024 IST
ਮੁਹਾਲੀ ਵਿੱਚ ਸਫ਼ਾਈ ਪੰਦਰਵਾੜੇ ਦੀ ਸ਼ੁਰੂਆਤ
ਜਾਗਰੂਕਤਾ ਮਾਰਚ ਨੂੰ ਹਰੀ ਝੰਡੀ ਦਿਖਾਉਂਦੇ ਹੋਏ ‘ਆਪ’ ਵਿਧਾਇਕ ਕੁਲਵੰਤ ਸਿੰਘ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 17 ਸਤੰਬਰ
‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੁਹਾਲੀ ਵਿੱਚ ‘ਸਵੱਛਤਾ ਹੀ ਸੇਵਾ’ ਪੰਦਰਵਾੜੇ ਦੀ ਸ਼ੁਰੂਆਤ ਕਰਦਿਆਂ ਸ਼ਹਿਰ ਵਾਸੀਆਂ ਨੂੰ ਸਿਹਤਮੰਦ ਜੀਵਨ ਲਈ ਆਪਣੇ ਘਰ ਅਤੇ ਆਲੇ-ਦੁਆਲੇ ਦੀ ਸਫ਼ਾਈ ਨੂੰ ਰੋਜ਼ਾਨਾ ਆਪਣੇ ਜੀਵਨ ਵਿੱਚ ਮਾਨਵਤਾ ਦੀ ਸੇਵਾ ਵਜੋਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ 2 ਅਕਤੂਬਰ ਤੱਕ ਮਨਾਏ ਜਾਣ ਵਾਲੇ ਪੰਦਰਵਾੜੇ ਵਿੱਚ ਸਾਲ ਵਿੱਚ 100 ਘੰਟੇ ਸਵੱਛਤਾ (ਰੋਜ਼ਾਨਾ 2 ਘੰਟੇ) ਦਾ ਹਿੱਸਾ ਬਣਨ ਅਤੇ ਇਸ ਵਿੱਚ 100 ਹੋਰ ਮੈਂਬਰਾਂ ਦਾ ਯੋਗਦਾਨ ਪਾਉਣ ਦਾ ਪ੍ਰਣ ਲਿਆ। ਇਸ ਅਨੁਸਾਰ ਸਾਨੂੰ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ‘ਆਪ’ ਵਿਧਾਇਕ ਨੇ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਦੇ ਜਾਗਰੂਕਤਾ ਮਾਰਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਕੁਲਵੰਤ ਸਿੰਘ ਨੇ ਕਿਹਾ ਕਿ ਇਹ ਵਿਦਿਆਰਥੀ ਸਵੱਛਤਾ ਦੇ ਦੂਤ ਵਜੋਂ ਕੰਮ ਕਰਨਗੇ। ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਉਨ੍ਹਾਂ ਇੱਕ ਪੌਦਾ ਲਗਾ ਕੇ ਸ਼ੁੱਧ ਵਾਤਾਵਰਨ ਦਾ ਸੁਨੇਹਾ ਦਿੱਤਾ। ਇਸ ਮੁਹਿੰਮ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ 15 ਦਿਨਾਂ ਦੀ ਗਤੀਵਿਧੀ ਦਾ ਚਾਰਟ ਹੈ।
ਇਸ ਮੌਕੇ ਜਲ ਸਪਲਾਈ ਦੇ ਸੁਪਰਡੈਂਟ ਇੰਜੀਨੀਅਰ ਅਨਿਲ ਕੁਮਾਰ, ਐਕਸੀਅਨ ਰਮਨਦੀਪ ਸਿੰਘ, ‘ਆਪ’ ਵਲੰਟੀਅਰ ਕੁਲਦੀਪ ਸਿੰਘ ਸਮਾਣਾ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਰਾਜੀਵ ਵਸ਼ਿਸ਼ਟ, ਹਰਮੇਸ਼ ਸਿੰਘ ਕੁੰਭੜਾ ਆਦਿ ਹਾਜ਼ਰ ਸਨ।

Advertisement

ਪੌਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਵੱਲੋਂ ਰੈਲੀ

ਖਰੜ (ਪੱਤਰ ਪ੍ਰੇਰਕ): ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿੱਚ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿੱਚ ਮਹਿੰਦਰਾ ਐਂਡ ਮਹਿੰਦਰਾ ਸਵਰਾਜ ਯੂਨਿਟ ਦੇ ਸਹਿਯੋਗ ਨਾਲ ਸਵੱਛਤਾ ਹਫ਼ਤੇ ਦੀ ਸ਼ੁਰੂਆਤ ‘ਸਵੱਛ ਮੁਹਾਲੀ ਤੰਦਰੁਸਤ ਮੁਹਾਲੀ’ ਦੇ ਨਾਅਰੇ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਦੇ ਕੁਇਜ਼ ਕਰਵਾਏ ਅਤੇ ਸਵੱਛਤਾ ਸਬੰਧੀ ਰੈਲੀ ਵੀ ਕੱਢੀ। ਸਵਰਾਜ ਵੱਲੋਂ ਡਿਪਟੀ ਜਰਨਲ ਮੈਨੇਜਰ (ਈਆਰ) ਤਰੁਣ ਦੁੱਪਰ, ਡਿਪਟੀ ਜਨਰਲ ਮੈਨੇਜਰ (ਸੀਐਸਆਰ) ਡਾ. ਵਿਮਲ ਸ੍ਰੀ ਵਾਸਤਵ ਤੇ ਸਮੁੱਚੀ ਟੀਮ ਨੇ ਸ਼ਿਰਕਤ ਕੀਤੀ। ਇਸ ਮੌਕੇ ਸਵਰਾਜ ਵੱਲੋਂ ਕਾਲਜ ਨੂੰ ਸਟੈਂਡ ਅਤੇ ਕੂੜਾ ਦਾਨ ਦਿੱਤੇ ਗਏ। ਇਸ ਮੌਕੇ ਮੁਖੀ ਮਕੈਨੀਕਲ ਵਿਭਾਗ ਸੰਜੀਵ ਜਿੰਦਲ, ਮੁਖੀ ਅਪਲਾਈਡ ਸਾਇੰਸ ਕਵਿਤਾ ਮੌਂਗਾ, ਪ੍ਰਭਦੀਪ ਸਿੰਘ, ਮਨਪ੍ਰੀਤ ਕੌਰ ਅਤੇ ਅਪਨਜੀਤ ਕੌਰ ਵੀ ਹਾਜ਼ਰ ਸਨ।

Advertisement

Advertisement
Author Image

Advertisement