ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਜੀਲੈਂਸ ਵੱਲੋਂ ਕਲਰਕ ਤੇ ਸਾਬਕਾ ਮੁੱਖ ਅਧਿਆਪਕ ਕਾਬੂ

08:41 AM Oct 28, 2024 IST

ਹਤਿੰਦਰ ਮਹਿਤਾ
ਜਲੰਧਰ, 27 ਅਕਤੂਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਤਨਖਾਹਾਂ ਵਿੱਚ ਲੱਖਾਂ ਰੁਪਏ ਦੀ ਹੇਰਾ-ਫੇਰੀ ਦੇ ਚਾਰ ਸਾਲ ਪੁਰਾਣੇ ਮਾਮਲੇ ਵਿੱਚ ਨਾਮਜ਼ਦ ਕਲਰਕ ਅਤੇ ਸਾਬਕਾ ਮੁੱਖ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ’ਤੇ ਤਨਖਾਹਾਂ ਵਿੱਚ 36,67,601 ਰੁਪਏ ਦੀ ਹੇਰਾ-ਫੇਰੀ ਦਾ ਦੋਸ਼ ਹੈ। ਮੁਲਜ਼ਮ ਚਾਰ ਸਾਲਾਂ ਤੋਂ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ। ਮੁਲਜ਼ਮਾਂ ਦੀ ਪਛਾਣ ਸਰਕਾਰੀ ਹਾਈ ਸਕੂਲ ਤਲਵੰਡੀ ਮਾਧੋ (ਜਲੰਧਰ) ਦੇ ਮੁੱਖ ਅਧਿਆਪਕ ਗੁਰਮੇਲ ਸਿੰਘ (ਹੁਣ ਸੇਵਾਮੁਕਤ) ਅਤੇ ਕਲਰਕ ਸੁਖਵਿੰਦਰ ਸਿੰਘ (ਹੁਣ ਨੌਕਰੀ ਤੋਂ ਬਰਖ਼ਾਸਤ) ਵਜੋਂ ਹੋਈ ਹੈ। ਕੇਸ ਵਿੱਚ ਨਾਮਜ਼ਦ ਚਾਰ ਹੋਰਾਂ ਦੀ ਗ੍ਰਿਫ਼ਤਾਰੀ ਬਾਕੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਤਕਾਲੀ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਵੱਲੋਂ ਦਰਜ ਕਰਵਾਏ ਕੇਸ ਦੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਦੋਵਾਂ ਮੁਲਜ਼ਮਾਂ ਨੇ ਸਾਲ 2015 ਤੋਂ 2017 ਤੱਕ ਤਨਖਾਹਾਂ ਵਿੱਚ ਘਪਲਾ ਕੀਤਾ ਅਤੇ ਆਪਣੇ ਚਾਰ ਰਿਸ਼ਤੇਦਾਰਾਂ ਨੂੰ ਸਕੂਲ ਵਿੱਚ ਅਧਿਆਪਕ ਦਿਖਾਉਂਦਿਆਂ ਉਨ੍ਹਾਂ ਦੇ ਖਾਤਿਆਂ ਵਿੱਚ 35,81,429 ਰੁਪਏ ਤਨਖਾਹ ਵਜੋਂ ਜਮ੍ਹਾਂ ਕਰਵਾਏ। ਇਸ ਤੋਂ ਇਲਾਵਾ ਮੁਲਜ਼ਮ ਸੁਖਵਿੰਦਰ ਸਿੰਘ ਨੇ 2013 ਤੋਂ 2015 ਤੱਕ ਜ਼ਿਲ੍ਹਾ ਜਲੰਧਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਦੇ ਤਤਕਾਲੀ ਡਰਾਇੰਗ ਐਂਡ ਡਿਸਬਰਸਿੰਗ ਅਧਿਕਾਰੀ ਦੇ ਜਾਅਲੀ ਦਸਤਖ਼ਤਾਂ ਹੇਠ 86,172 ਰੁਪਏ ਜਮ੍ਹਾਂ ਕਰਵਾਏ ਸਨ।
ਇਸ ਸਬੰਧੀ ਥਾਣਾ ਸ਼ਾਹਕੋਟ ਵਿੱਚ 20 ਮਾਰਚ 2018 ਨੂੰ ਇਨ੍ਹਾਂ ਦੋਵਾਂ ਤੋਂ  ਇਲਾਵਾ ਉਨ੍ਹਾਂ ਦੇ ਰਿਸ਼ਤੇਦਾਰਾਂ ਸਤਨਾਮ ਸਿੰਘ, ਅੰਮ੍ਰਿਤਪਾਲ ਸਿੰਘ, ਰਣਜੀਤ ਕੌਰ ਵੜੈਚ ਅਤੇ ਗੁਰਵਿੰਦਰ ਕੌਰ ਖਿਲਾਫ਼ ਕੇਸ ਦਰਜ ਕੀਤਾ।

Advertisement

Advertisement