ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਕਲਰਕ ਗ੍ਰਿਫ਼ਤਾਰ

10:22 AM Oct 30, 2024 IST
ਵਿਜੀਲੈਂਸ ਬਿਊਰੋ ਦੀ ਹਿਰਾਸਤ ’ਚ ਆਬਕਾਰੀ ਵਿਭਾਗ ਦਾ ਕਲਰਕ।

ਧਿਆਨ ਸਿੰਘ ਭਗਤ/ਜਸਬੀਰ ਚਾਨਾ
ਕਪੂਰਥਲਾ, 29 ਅਕਤੂਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਾਰ ਵਿਭਾਗ ਦੇ ਇੰਸਪੈਕਟਰ ਜਤਿੰਦਰ ਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਇਸ ਵਿਭਾਗ ਦੇ ਕਪੂਰਥਲਾ ਵਿੱਚ ਕਲਰਕ ਵਜੋਂ ਤਾਇਨਾਤ ਸਹਿ-ਮੁਲਜ਼ਮ ਸੰਜੀਵ ਮਲਹੋਤਰਾ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਣ ਅਤੇ 20 ਹਜ਼ਾਰ ਰੁਪਏ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਲਜ਼ਮ ਖ਼ਿਲਾਫ਼ ਇਹ ਕੇਸ ਮੁਹੱਲਾ ਕਿਆਮਪੁਰਾ ਕਪੂਰਥਲਾ ਦੇ ਵਸਨੀਕ ਨੀਰਜ ਸ਼ਰਮਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮੁਤਾਬਿਕ ਉਹ ਕਪੂਰਥਲਾ ਸ਼ਹਿਰ ਦੇ ਕਿਆਮਪੁਰਾ ਵਿਖੇ ਇਲੈਕਟ੍ਰਾਨਿਕਸ ਦੀ ਦੁਕਾਨ ਚਲਾ ਰਿਹਾ ਹੈ। ਉਸ ਨੇ ਅਪਰੈਲ 2024 ਵਿੱਚ ਕਿਸੇ ਗਾਹਕ ਨੂੰ ਕੂਲਰ ਵੇਚਿਆ ਸੀ ਜਿਸ ਸਬੰਧੀ ਗਾਹਕ ਨਾਲ ਪੈਦਾ ਹੋਏ ਵਿਵਾਦ ਨੂੰ ਸੁਲਝਾਉਣ ਲਈ ਉਕਤ ਦੋਵੇਂ ਮੁਲਜ਼ਮ ਇਸ ਮਾਮਲੇ ਵਿੱਚ ਦਖਲ ਦੇ ਰਹੇ ਸਨ। ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਉਸ ਨੂੰ ਫੋਨ ਕਰਕੇ ਆਪਣੇ ਲੇਖਾਕਾਰ ਨਾਲ ਉਨ੍ਹਾਂ ਦੇ ਦਫ਼ਤਰ ਆਉਣ ਲਈ ਕਿਹਾ ਜਿੱਥੇ ਉਨ੍ਹਾਂ ਨੇ ਬਿੱਲ ਵਿੱਚ ਬੇਨਿਯਮੀਆਂ ਦੇ ਨਿਪਟਾਰੇ ਲਈ ਉਸ ਤੋਂ 45 ਹਜ਼ਾਰ ਰੁਪਏ ਰਿਸ਼ਵਤ ਮੰਗੀ। ਇਸ ਮਗਰੋਂ ਕਲਰਕ ਸੰਜੀਵ ਮਲਹੋਤਰਾ ਨੇ ਵਟਸਐਪ ਕਾਲ ’ਤੇ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 30 ਹਜ਼ਾਰ ਵਿੱਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਨੇ ਅਗਲੇ ਹੀ ਦਿਨ ਉਸ ਤੋਂ ਰਿਸ਼ਵਤ ਵਜੋਂ 10 ਹਜ਼ਾਰ ਰੁਪਏ ਲੈ ਲਏ ਜਿਸ ਤੋਂ ਬਾਅਦ ਉਹ ਬਾਕੀ ਰਹਿੰਦੀ 20 ਹਜ਼ਾਰ ਰੁਪਏ ਰਿਸ਼ਵਤ ਦੀ ਲਗਾਤਾਰ ਮੰਗ ਕਰ ਰਹੇ ਸਨ। ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮ ਨਾਲ ਫੋਨ ’ਤੇ ਹੋਈ ਗੱਲਬਾਤ ਰਿਕਾਰਡ ਕਰ ਲਈ ਜੋ ਉਸ ਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਸ਼ਿਕਾਇਤਕਰਤਾ ਵੱਲੋਂ ਦਿੱਤੇ ਗਏ ਬਿਆਨ ਅਤੇ ਪੇਸ਼ ਕੀਤੀ ਗਈ ਕਾਲ ਰਿਕਾਰਡਿੰਗ ਪੜਤਾਲ ਦੌਰਾਨ ਸਹੀ ਪਾਈ ਗਈ। ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਹੋਇਆ ਹੈ। ਮੁੱਖ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਹੈ ਜਦ ਕਿ ਸਹਿ ਮੁਲਜ਼ਮ ਪਿਛਲੇ ਦੋ ਮਹੀਨਿਆਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Advertisement

Advertisement